ਫ਼ਰੀਦਕੋਟ, 28 ਦਸੰਬਰ (ਸਤੀਸ਼ ਬਾਗ਼ੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਨਵਦੀਪ ਸਿੰਘ ਬੱਬੂ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਹੇਠ ਕਾਂਗਰਸ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ | ਪਾਰਟੀ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੀਆਂ ਹਦਾਇਤਾਂ ਮੁਤਾਬਿਕ ਮਗਨਰੇਗਾ ਨੂੰ ਖ਼ਤਮ ਕਰਨ ਦੇ ਵਿਰੁੱਧ 5 ਜਨਵਰੀ ਤੋਂ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ | ਕਾਂਗਰਸ ਪਾਰਟੀ ਇਸ ਮੁੱਦੇ ਨੂੰ ਜਨਤਾ ਦੇ ਵਿਚਕਾਰ ਲੈ ਕੇ ਜਾਵੇਗੀ | ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਡਕਰ ਵਲੋਂ ਤਿਆਰ ਕੀਤੇ ਗਏ ਭਾਰਤੀ ਸੰਵਿਧਾਨ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਤੇ ਉਨ੍ਹਾਂ ਦੇ ਆਗੂ ਸੰਵਿਧਾਨ ਦੇ ਤਹਿਤ ਬਣਾਈਆਂ ਗਈਆਂ ਸੰਸਥਾਵਾਂ ਨੂੰ ਕਮਜ਼ੋਰ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਨਵਦੀਪ ਸਿੰਘ ਬੱਬੂ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਓਪੇਂਦਰ ਸ਼ਰਮਾ ਸਾਬਕਾ ਮੰਤਰੀ ਪੰਜਾਬ, ਪਵਨ ਗੋਇਲ ਸਾਬਕਾ ਕਾਰਜਕਾਰੀ ਪ੍ਰਧਾਨ ਪੰਜਾਬ ਕਾਂਗਰਸ, ਡਾ. ਜਗੀਰ ਸਿੰਘ ਸਕੱਤਰ ਪੰਜਾਬ ਕਾਂਗਰਸ, ਦਵਿੰਦਰ ਦੀਪ ਸਿੰਘ ਗਿੱਲ ਮੈਂਬਰ ਪੰਜਾਬ ਕਾਂਗਰਸ, ਰਣਜੀਤ ਸਿੰਘ ਬਰਾੜ ਭੋਲੂਵਾਲਾ, ਧਨਜੀਤ ਸਿੰਘ ਧਨੀ ਵਿਰਕ, ਦਰਸ਼ਨ ਸਿੰਘ ਸਹੋਤਾ ਸਾਬਕਾ ਜ਼ਿਲ੍ਹਾ ਪ੍ਰਧਾਨ, ਡਬਲਜੀਤ ਸਿੰਘ ਧੌਸੀ ਬੁਲਾਰਾ, ਅਮਰਜੀਤ ਸਿੰਘ ਸੁੱਖਾ ਖਾਰਾ ਬਲਾਕ ਪ੍ਰਧਾਨ, ਜੈ ਪ੍ਰਕਾਸ਼ ਬਲਾਕ ਪ੍ਰਧਾਨ, ਦਵਿੰਦਰ ਸਿੰਘ, ਗੁਰਦੇਵ ਸਿੰਘ ਚਰਨ, ਡਾ. ਕਸ਼ਮੀਰ ਸਿੰਘ, ਤਾਰਾ ਸਿੰਘ ਭੱਟੀ, ਅਮਰਜੀਤ ਸਿੰਘ ਜੱਜ, ਭਾਗ ਸਿੰਘ ਪਿੱਪਲੀ, ਹਰਭਜਨ ਸਿੰਘ ਸੰਧੂ, ਸ਼ਿਵਰਾਜ ਸਿੰਘ ਢਿਲੋਂ, ਚਰਨਜੀਤ ਸ਼ਰਮਾ, ਡਾ. ਰੇਸ਼ਮ ਸਿੰਘ ਬਾਹੀਆ, ਜਗਸੀਰ ਸਿੰਘ ਖਾਰਾ, ਹਰਦੀਪ ਕਟਾਰੀਆ ਕੋਟਕਪੂਰਾ, ਜਸਵਿੰਦਰ ਸਿੰਘ ਮੱਤਾ, ਗੁਰਜਿੰਦਰ ਸਿੰਘ, ਪਾਲੀ ਸਰਪੰਚ ਗੁਰੂਸਰ, ਜਗਦੀਪ ਸਿੰਘ ਢਿਲੋਂ, ਜਸਵਿੰਦਰ ਸਿੰਘ ਕੋਟਸੁਖੀਆ, ਬੋਹੜ ਸਿੰਘ, ਜੋਤੀ ਦਸਮੇਸ਼ ਨਗਰ, ਵਿਨੋਦ ਬਾਗ਼ੀ, ਲਖਵਿੰਦਰ ਸਿੰਘ ਬਰਾੜ, ਗੁਰਤੇਜ ਸਿੰਘ ਗੁੱਡੂ, ਸ਼ਾਮ ਲਾਲ ਸਾਦਿਕ, ਕੁਲਵੰਤ ਸਿੰਘ ਸਾਦਿਕ, ਕੁਲਵੰਤ ਸਿੰਘ ਨੀਲਾ, ਬਲਵੰਤ ਸਿੰਘ ਭਾਣਾ, ਜਸਵੰਤ ਸਿੰਘ ਸਰਾਂ, ਗਿਆਨੀ ਹਰਦੇਵ ਸਿੰਘ, ਡਾ. ਗੁਰਮੇਲ ਸਿੰਘ, ਸੰਤੋਖ ਸਿੰਘ ਸਾਬਕਾ ਨਗਰ ਕੌਂਸਲਰ, ਬਲਜਿੰਦਰ ਸਿੰਘ ਕਾਉਣੀ, ਸੁਖਮੰਦਰ ਸਿੰਘ ਸ਼ੇਰ ਸਿੰਘ ਵਾਲਾ ਤੇ ਰਵਿੰਦਰ ਕੁਮਾਰ ਆਦਿ ਹਾਜ਼ਰ ਸਨ |