ਮੋਗਾ, 29 ਦਸੰਬਰ (ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮੋਗਾ ਸ਼ਹਿਰ ਦੀਆਂ ਧਾਰਮਿਕ, ਸਮਾਜਿਕ ਸੰਸਥਾਵਾਂ ਅਤੇ ਇਸਤਰੀ ਸਤਿਸੰਗ ਸਭਾਵਾਂ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਦੇ ਸਹਿਯੋਗ ਨਾਲ ਦਸਮੇਸ਼ ਨਗਰ ਕੀਰਤਨ ਮਿਤੀ 2 ਜਨਵਰੀ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 10:30 ਵਜੇ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਬੁੱਕਣ ਵਾਲਾ ਰੋਡ, ਮੋਗਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਹੇਠ ਆਰੰਭ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜੀਤ ਸਿੰਘ ਵਿੱਕੀ ਮੁੱਖ ਸੇਵਾਦਾਰ, ਜਨਰਲ ਸਕੱਤਰ ਬਲਦੇਵ ਸਿੰਘ ਛਾਬੜਾ, ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਚੌਂਕ ਸ਼ੇਖ਼ਾਂ, ਗੁਰਦੁਆਰਾ ਸਿੰਘ ਸਭਾ ਤੋਂ ਮੇਨ ਬਾਜ਼ਾਰ, ਗੁਰਦੁਆਰਾ ਸੰਤ ਗੁਲਾਬ ਸਿੰਘ ਘੋਲੀਆ, ਗੁਰਦੁਆਰਾ ਬੀਬੀ ਕਾਹਨ ਕੌਰ ਅੱਗੋਂ ਲੰਘਦੇ ਹੋਏ ਮੈਜਿਸਟਿਕ ਚੌਂਕ, ਅੰਡਰ ਬਿ੍ਜ ਰਾਹੀਂ ਰੇਲਵੇ ਰੋਡ, ਸਬਜ਼ੀ ਮੰਡੀ, ਪ੍ਰਤਾਪ ਸਿੰਘ ਰੋਡ, ਗੁਰਦੁਆਰਾ ਟਾਂਕ ਕਸ਼ੱਤਰੀ ਤੋਂ ਸਮਾਪਤੀ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਵਿਖੇ ਹੋਵੇਗੀ |