ਕਿਸ਼ਨਪੁਰਾ ਕਲਾਂ, 29 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਦਾ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਅੰਮਿ੍ਤਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਕਥਾ ਵਾਚਕ ਭਾਈ ਅਰਜਿੰਦਰ ਸਿੰਘ ਤੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸਾਡੇ ਲਈ ਆਪਣਾ ਸਾਰਾ ਪਰਿਵਾਰ ਕੁਰਬਾਨ ਕਰ ਦਿੱਤਾ ਤੇ ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੀਏ | ਇਸ ਮੌਕੇ ਛੋਟੇ ਬੱਚਿਆਂ ਵਲੋਂ ਵੀ ਕਵਿਤਾ ਪੇਸ਼ ਕੀਤੀਆ ਗਈਆ | ਇਸ ਸਮੇਂ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਮੂਲ ਮੰਤਰ ਤੇ ਸਤਿਨਾਮ ਵਾਹਿਗੁਰੂ ਦਾ ਨਾਮ ਜਪਾਇਆ | ਪ੍ਰਧਾਨ ਮਹਿੰਦਰ ਸਿੰਘ ਮਾਨ ਨੇ ਆਈਆਂ ਹੋਈਆਂ ਸਮੁੱਚੀਆਂ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਕੀਤਾ | ਇਸ ਮੌਕੇ ਇੰਦਰਜੀਤ ਸਿੰਘ ਹੈਪੀ ਖ਼ਜ਼ਾਨਚੀ, ਅਜਮੇਰ ਸਿੰਘ ਮਾਨ ਪ੍ਰਧਾਨ ਭਾਕਿਯੂ, ਇਕਬਾਲ ਸਿੰਘ ਮਾਨ,ਪੰਚ ਜਸਵਿੰਦਰ ਸਿੰਘ ਔਲਖ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਮਾਸਟਰ ਸੁਦਰਸ਼ਨ ਸਿੰਘ, ਸਾਬਕਾ ਸਰਪੰਚ ਅਜਾਇਬ ਸਿੰਘ ਔਲਖ, ਹਰਜਿੰਦਰ ਸਿੰਘ ਔਲਖ, ਜਗਤਾਰ ਸਿੰਘ ਸਾਗੂ, ਟੀਟੂ ਚਾਵਲਾ, ਦਰਸ਼ਨ ਸਿੰਘ ਮਾਨ, ਗੁਰਮੇਲ ਸਿੰਘ ਮਾਨ, ਸੁਖਵਿੰਦਰ ਸਿੰਘ ਕਾਲੂ, ਡਾ. ਰਣਜੀਤ ਸਿੰਘ ਐਲ.ਆਈ. ਸੀ., ਅਵਤਾਰ ਸਿੰਘ ਟੈਂਟ ਵਾਲੇ, ਸਰਬਨ ਸਿੰਘ ਕਲਸੀ, ਕਰਨਵੀਰ ਸਿੰਘ ਕਲਸੀ ਆਦਿ ਹਾਜ਼ਰ ਸਨ |