27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਨਰੇਗਾ ਸਕੀਮ ਨੂੰ ਕਮਜ਼ੋਰ ਕਰਕੇ ਦੇਸ਼ ਦੇ ਕਰੋੜਾਂ ਲੋਕਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ ਕੇਂਦਰ ਸਰਕਾਰ-ਰਾਣਾ ਗੁਰਜੀਤ ਸਿੰਘ

Ad Position 21
No active advertisement
ਅਜੀਤ ਡੈਸਕ 30-12-2025
ਮੋਗਾ, 29 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮਨਰੇਗਾ ਸਕੀਮ ਦਾ ਨਾਂਅ ਬਦਲ ਕੇ ਉਸ ਨੂੰ ਕਮਜ਼ੋਰ ਕਰਨ ਦੇ ਮਾਮਲੇ 'ਚ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਅੱਜ ਮੋਗਾ ਦੇ ਸਲੋਵੀਆ ਰਿਜ਼ੋਰਟਸ ਪੁੱਜੇ ਜਿੱਥੇ ਪੁੱਜਣ 'ਤੇ ਉਨ੍ਹਾਂ ਦਾ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸਾਬਕਾ ਕੈਬਨਿਟ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਰਾੜ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਪਰਮਪਾਲ ਸਿੰਘ ਤਖ਼ਤੂਪੁਰਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਸੀ. ਆਗੂ ਮਨਜੀਤ ਸਿੰਘ ਮਾਨ ਤੇ ਹੋਰਾਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਅੱਜ ਭਾਰਤ ਸਰਕਾਰ ਨੇ ਮਨਰੇਗਾ ਦਾ ਨਾਂਅ ਜੋ ਕਿ ਦੇਸ਼ ਦੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਨਾਂਅ 'ਤੇ ਉਸ ਦਾ ਨਾਂਅ ਬਦਲ ਕੇ ਜੀ ਰਾਮ ਜੀ ਕਰ ਦਿੱਤਾ ਗਿਆ ਹੈ ਤੇ ਇਹ ਨਾਮ ਹੀ ਨਹੀ ਬਦਲਿਆਂ ਇਸ ਨਾਲ ਦੇਸ਼ ਦੀ ਆਰਥਿਕਤਾ ਵੀ ਡਾਵਾਂਡੋਲ ਹੋਵੇਗੀ | ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੁੱਲ ਹਿੰਦ ਕਾਂਗਰਸ ਤੇ ਸੂਬਾ ਪੰਜਾਬ ਪ੍ਰਦੇਸ਼ ਕਾਂਗਰਸ ਇਸ ਦਾ ਡਟ ਕੇ ਵਿਰੋਧ ਕਰਦੀ ਹੈ | ਇਸ ਮੌਕੇ ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਭੋਲਾ ਸਿੰਘ ਬਰਾੜ ਸਮਾਧ ਭਾਈ, ਬੀਬੀ ਗੁਰਦੇਵ ਕੌਰ ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ, ਸਵਰਨ ਸਿੰਘ ਆਦੀਵਾਲ, ਜਗਸੀਰ ਸਿੰਘ ਕਾਲੇਕੇ, ਗੁਰਬੀਰ ਸਿੰਘ ਗੋਗਾ, ਉਪਿੰਦਰ ਸਿੰਘ ਗਿੱਲ, ਪਰਮਿੰਦਰ ਸਿੰਘ ਡਿੰਪਲ, ਇੰਦਰਜੀਤ ਜੌਲੀ ਗਰਗ, ਐਡਵੋਕੇਟ ਰਵੀ ਗਰੇਵਾਲ, ਹਨੀ ਸੋਢੀ ਆਦਿ ਹਾਜ਼ਰ ਸਨ | ਪੈੱ੍ਰਸ ਕਾਨਫ਼ਰੰਸ ਦੀ ਸਮਾਪਤੀ 'ਤੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ ਨੇ ਰਾਣਾ ਗੁਰਜੀਤ ਸਿੰਘ ਦਾ ਮੋਗਾ ਪੁੱਜਣ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਾਹਿਤਕ ਆਲੋਚਨਾ ਸਮੇਂ ਸੁਹਿਰਦਤਾ ਤੇ ਸੰਵੇਦਨਸ਼ੀਲਤਾ ਅਤਿ ਜ਼ਰੂਰੀ-ਸੜਕਨਾਮਾ ਅਗਲੀ ਖ਼ਬਰ ਡੇਰਾ ਸਮਾਧਾਂ ਅਜੀਤਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24