27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਬਿਜਲੀ ਸੋਧ ਬਿੱਲ 2025 ਵਿਰੁੱਧ 9 ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਕਰਾਂਗੇ ਰੋਸ ਪ੍ਰਦਰਸ਼ਨ-ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 30-12-2025
ਕੋਟ ਈਸੇ ਖਾਂ, 29 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੀ ਅਹਿਮ ਬੈਠਕ ਪਿੰਡ ਖੋਸਾ ਰਣਧੀਰ ਵਿਖੇ ਹੋਈ, ਜਿਸ 'ਚ ਕਿਸਾਨੀ ਮਸਲਿਆਂ ਤੇ ਹੋਰ ਸਮਾਜਿਕ ਮਸਲਿਆਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਬੈਠਕ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਕਿਹਾ ਕਿ ਆਏ ਦਿਨ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੱਕਾਂ 'ਤੇ ਨਵੇਂ ਨਵੇਂ ਤਰੀਕਿਆਂ ਨਾਲ ਡਾਕੇ ਮਾਰਨੇ ਤੇ ਅਧਿਕਾਰ ਖੋਹਣੇ ਤੇ ਦੂਜੇ ਪਾਸੇ ਇਨ੍ਹਾਂ ਮਸਲਿਆਂ ਸਬੰਧੀ ਪੰਜਾਬ ਸਰਕਾਰ ਦੀ ਚੁੱਪ ਤੇ ਹੋਰ ਸਿਆਸੀ ਪਾਰਟੀਆਂ ਦਾ ਕੁੰਭਕਰਨੀ ਨੀਂਦ ਸੁੱਤੇ ਹੋਣਾ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ | ਆਗੂਆਂ ਨੇ ਕਿਹਾ ਕਿ ਪਹਿਲਾਂ ਬਿਜਲੀ ਸੋਧ ਬਿੱਲ 'ਤੇ ਪੰਜਾਬ ਸਰਕਾਰ ਵਲੋਂ ਕੋਈ ਵੀ ਇਤਰਾਜ਼ ਨਹੀਂ ਕੀਤਾ ਗਿਆ ਨਾ ਹੀ ਵਿਧਾਨ ਸਭਾ ਸੈਸ਼ਨ ਵਿਚ ਬਿੱਲ ਪੇਸ਼ ਕਰਕੇ ਵਿਰੋਧ ਕਰਨ ਦੀ ਗੱਲ ਕੀਤੀ ਗਈ | ਉਸ ਤੋਂ ਬਾਅਦ ਕੇਂਦਰ ਸਰਕਾਰ ਨੇ 8 ਨਵੰਬਰ ਤੋਂ ਤੇ ਫਿਰ 30 ਨਵੰਬਰ ਤੱਕ ਇਸ ਬਿੱਲ ਸਬੰਧੀ ਸੂਬਾ ਸਰਕਾਰਾਂ ਤੋਂ ਸੁਝਾਅ ਮੰਗੇ ਸਨ, ਜਿਸ ਵਿਚ ਵੀ ਪੰਜਾਬ ਸਰਕਾਰ ਨੇ ਚੁੱਪ ਵੱਟੀ ਰੱਖੀ, ਜਿਸ ਦਾ ਸਿੱਧਾ ਸਿੱਧਾ ਮਤਲਬ ਕੇਂਦਰ ਦੇ ਮਾਰੂ ਬਿਜਲੀ ਬਿੱਲਾਂ ਦਾ ਸਮਰਥਨ ਕਰਨਾ ਹੈ | ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਵਿਰੁੱਧ ਵਿਚ 9 ਜਨਵਰੀ 2026 ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਜਾਣਗੇ | ਬੈਠਕ 'ਚ ਹਾਜ਼ਰ ਕਿਸਾਨ ਆਗੂਆਂ ਵਿਚ ਜਗਜੀਤ ਸਿੰਘ ਖੋਸਾ, ਕੁਲਵੰਤ ਸਿੰਘ ਫ਼ੌਜੀ ਇਕਾਈ ਪ੍ਰਧਾਨ ਤੋਂ ਇਲਾਵਾ ਕੁਲਵੰਤ ਸਿੰਘ, ਜਗਦੇਵ ਸਿੰਘ ਕੈਪਟਨ, ਦੁੱਲਾ ਸਿੰਘ, ਗੁਰਜੰਟ ਸਿੰਘ, ਲੱਖਾ ਸਿੰਘ ਮੰਡ, ਸਤਪਾਲ ਸਿੰਘ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਨਿਰਮਲ ਸਿੰਘ, ਸੰਦੀਪ ਸਿੰਘ ਸੋਨਾ ਖ਼ਜ਼ਾਨਚੀ, ਮਨਜਿੰਦਰ ਸਿੰਘ ਤੇ ਹੋਰ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਕਾਨੂੰਨ ਖ਼ਤਮ ਕਰਨ ਵਿਰੁੱਧ ਨਰੇਗਾ ਮੁਲਾਜ਼ਮਾਂ ਨੇ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਅਗਲੀ ਖ਼ਬਰ 6 ਤੋਂ 9 ਜਨਵਰੀ ਤੱਕ ਲੱਗਣਗੇ ਅਲਿਮਕੋ ਅਸੈੱਸਮੈਂਟ ਕੈਂਪ-ਵਧੀਕ ਡਿਪਟੀ ਕਮਿਸ਼ਨਰ
Ad Position 24