27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ ਗਰੇਵਾਲ ਦਾ ਖਾਈ ਵਿਖੇ ਪੁੱਜਣ 'ਤੇ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 30-12-2025
ਨਿਹਾਲ ਸਿੰਘ ਵਾਲਾ, 29 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਆਮ ਆਦਮੀ ਪਾਰਟੀ ਵਲੋਂ ਪੱਤੋ ਹੀਰਾ ਸਿੰਘ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ ਜਿੱਤਣ ਵਾਲੇ ਡਾ. ਕੁਲਵੰਤ ਸਿੰਘ ਗਰੇਵਾਲ ਦਾ ਪਿੰਡ ਖਾਈ ਵਿਖੇ ਪੱੁਜਣ 'ਤੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਜੋ ਵੀ ਪਾਰਟੀ ਵਲੋਂ ਉਨ੍ਹਾਂਾਂ ਨੂੰ ਇਹ ਜ਼ਿੰਮੇਵਾਰੀ ਸੌਂਪੀਂ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾ ਕੇ ਵਿਕਾਸ ਕਾਰਜਾਂ ਨੂੰ ਪਹਿਲ ਦੇਣਗੇ | ਇਸ ਮੌਕੇ ਉਨ੍ਹਾਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਅਤੇ ਮਾਲਵਾ ਜ਼ੋਨ ਦੇ ਇੰਚਾਰਜ ਜਗਦੀਪ ਸਿੰਘ ਬਰਾੜ ਜੈਮਲ ਵਾਲਾ ਦਾ ਧੰਨਵਾਦ ਕੀਤਾ | ਇਸ ਮੌਕੇ ਨਿਰਮਲ ਸਿੰਘ, ਬਲਕਰਨ ਸਿੰਘ, ਕਰਮਜੀਤ ਸਿੰਘ, ਕੁਲਵਿੰਦਰ ਸਿੰਘ, ਧਰਮਿੰਦਰ ਸਿੰਘ, ਅਵਤਾਰ ਸਿੰਘ, ਕੇਵਲ ਸਿੰਘ, ਬੂਟਾ ਸਿੰਘ, ਗੁਰਜੰਟ ਸਿੰਘ, ਅਜਮੇਰ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ, ਪ੍ਰਦੀਪ ਸਿੰਘ, ਅਮਰ ਸਿੰਘ, ਇੰਦਰਜੀਤ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ 'ਤੇ ਸਮਾਗਮ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਟਰਸਾਈਕਲ ਰੈਲੀ ਕੱਢੀ
Ad Position 24