ਮੋਗਾ, 29 ਦਸੰਬਰ (ਜਸਪਾਲ ਸਿੰਘ ਬੱਬੀ)-ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਪ੍ਰਬੰਧਕ ਕਮੇਟੀ ਵਲੋਂ ਮੁੱਖ ਸੇਵਾਦਾਰ ਬਲਵੀਰ ਸਿੰਘ ਰਾਮੂੰਵਾਲਾ, ਸੁਖਚੈਨ ਸਿੰਘ ਰਾਮੂੰਵਾਲਾ ਦੀ ਅਗਵਾਈ ਹੇਠ ਰੱਬ ਨਗਰ ਮੋਗਾ ਵਿਖੇ ਕਾਰ ਸੇਵਾ ਵਾਲੇ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੇ 95ਵੇਂ ਜਨਮ ਦਿਨ ਮੌਕੇ ਉਨ੍ਹਾਂ ਦੀ ਨਿੱਘੀ ਯਾਦ ਵਿਚ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕਰਵਾਏ ਕੀਰਤਨ ਦਰਬਾਰ ਮੌਕੇ ਕੀਰਤਨੀਏ ਸੰਤ ਰਾਮ ਤੀਰਥ ਜਲਾਲ ਵਾਲੇ, ਭਾਈ ਸਰਬਜੀਤ ਸਿੰਘ ਭਰੋਵਾਲ ਵਾਲੇ, ਇਸਤਰੀ ਸਤਿਸੰਗ ਸਭਾ ਸਰਦਾਰ ਨਗਰ, ਭਾਈ ਯਾਦਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਬਾਰੇ ਕਿਹਾ | ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ 'ਨਿੱਕੀਆਂ ਜਿੰਦਾ ਵੱਡੇ ਸਾਕੇ' ਦੀਆਂ ਮਹਾਨ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣ ਤੇ ਗੁਰਬਾਣੀ ਦੇ ਲੜ ਲੱਗਣ ਦੀ ਪੇ੍ਰਰਨਾ ਦਿੱਤੀ | ਇਸ ਮੌਕੇ ਬਲਵੀਰ ਸਿੰਘ ਰਾਮੂੰਵਾਲਾ, ਸੁਖਚੈਨ ਸਿੰਘ ਰਾਮੂੰਵਾਲਾ, ਪਰਮਿੰਦਰ ਸਿੰਘ ਚੌਹਾਨ, ਗੁਰਦਿੱਤ ਸਿੰਘ ਨੇ ਕਾਰ ਸੇਵਾ ਵਾਲੇ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਵਲੋਂ ਆਪਣੇ ਜੀਵਨ ਦੌਰਾਨ ਨਿਭਾਏ ਸਮਾਜ ਭਲਾਈ ਤੇ ਧਾਰਮਿਕ ਕਾਰਜਾਂ ਬਾਰੇ ਵੀ ਵਿਸਥਾਰ ਵਿਚ ਦੱਸਿਆ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਟੇਜ ਦੀ ਕਾਰਵਾਈ ਯਾਦਵਿੰਦਰ ਸਿੰਘ ਨਾਨਕਸਰ ਵਾਲਿਆ ਨੇ ਚਲਾਈ | ਇਸ ਮੌਕੇ ਅਮਰਜੀਤ ਸਿੰਘ ਗਿੱਲ ਦੇ ਯਤਨ ਸਦਕਾ ਬਾਬਾ ਜੀਵਨ ਸਿੰਘ ਜੀ ਦੇ ਇਤਿਹਾਸ ਨਾਲ ਸਬੰਧਿਤ ਕੈਲੰਡਰ ਨੂੰ ਆਏ ਹੋਏ ਸੰਤ ਮਹਾਂਪੁਰਸ਼ ਤੇ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਪ੍ਰਬੰਧਕ ਕਮੇਟੀ ਵਲੋਂ ਜਾਰੀ ਕੀਤਾ | ਧਾਰਮਿਕ ਸਮਾਗਮ ਮੌਕੇ ਬਲਬੀਰ ਸਿੰਘ ਰਾਮੂਵਾਲੀਆ, ਪਰਮਿੰਦਰ ਸਿੰਘ ਚੌਹਾਨ, ਸੁਖਚੈਨ ਸਿੰਘ ਰਾਮੂਵਾਲੀਆ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਬਾਬਾ ਰਣਜੀਤ ਸਿੰਘ ਸੱਦਾ ਸਿੰਘ ਵਾਲਾ, ਐਡਵੋਕੇਟ ਰਬਿੰਦਰ ਸਿੰਘ ਖੋਸਾ, ਮਹਿੰਦਰ ਸਿੰਘ ਮਹਿਰੋਂ, ਸੁਖਚਰਨ ਸਿੰਘ ਪਿੰਕਾ, ਹਰਦਿੱਤਾ ਸਿੰਘ, ਪ੍ਰੇਮ ਕੁਮਾਰ, ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਚੇਅਰਮੈਨ ਦਲੀਪ ਸਿੰਘ ਸੁਨਾਮ, ਬਲਵਿੰਦਰ ਸਿੰਘ ਤਖਾਣਵੱਧ, ਜੋਗਿੰਦਰ ਸਿੰਘ ਗਿੱਲ ਕੈਨੇਡਾ, ਸੁਖਜਿੰਦਰ ਸਿੰਘ ਕੈਨੇਡਾ, ਮਾਸਟਰ ਮਨੋਹਰ ਸਿੰਘ, ਅਮਰਜੀਤ ਸਿੰਘ ਕਲਕੱਤਾ ਆਦਿ ਹਾਜ਼ਰ ਸਨ |