ਕਿਸ਼ਨਪੁਰਾ ਕਲਾਂ, 30 ਦਸੰਬਰ (ਕਲਸੀ, ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਚੌਂਕੀ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਇਕ ਭਗੌੜਾ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਭਿੰਡਰ ਖੁਰਦ ਗ੍ਰਹਿ ਤੋਂ ਪੁਲਿਸ ਪਾਰਟੀ ਨੇ ਕਾਬੂ ਕੀਤਾ | ਜਿਸ 'ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |