31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ ਲਈ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ-ਪਾਸ ਧਾਰਾ 163 ਲਾਗੂ

Ad Position 21
No active advertisement
ਅਜੀਤ ਡੈਸਕ 31-12-2025
• ਪ੍ਰੀਖਿਆ ਕੇਂਦਰ ਦੇ ਸੌ ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਤੇ ਡਿਊਟੀ ਸਟਾਫ਼ ਤੋਂ ਇਲਾਵਾ ਇਕੱਠ 'ਤੇ ਪਾਬੰਦੀ
ਮੋਗਾ, 30 ਦਸੰਬਰ (ਸੁਰਿੰਦਰਪਾਲ ਸਿੰਘ)-ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਯੂ.ਜੀ.ਸੀ. ਨੈੱਟ ਦਸੰਬਰ-2025 ਦੀ ਪ੍ਰੀਖਿਆ ਮਿਤੀ 31 ਦਸੰਬਰ ਤੋਂ ਮਿਤੀ 07 ਜਨਵਰੀ 2026 ਤੱਕ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਮੋਗਾ ਵਿਖੇ ਕਰਵਾਈ ਜਾ ਰਹੀ ਹੈ | ਇਹ ਪ੍ਰੀਖਿਆ ਦੀ ਪਹਿਲੀ ਸ਼ਿਫ਼ਟ ਸਵੇਰੇ 09 ਵਜੇ ਤੋਂ ਦੁਪਹਿਰ 12 ਵਜੇ ਤੱਕ ਅਤੇ ਦੂਸਰੀ ਸ਼ਿਫ਼ਟ ਬਾਅਦ ਦੁਪਹਿਰ 03 ਵਜੇ ਤੋਂ ਸ਼ਾਮ 06 ਵਜੇ ਤੱਕ ਹੋਵੇਗੀ | ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ, ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਮੋਗਾ ਵਿਖੇ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਗਏ ਹਨ | ਇਸ ਪ੍ਰੀਖਿਆ ਵਿਚ ਕੁੱਲ 433 ਵਿਦਿਆਰਥੀ ਪੇਪਰ ਦੇ ਰਹੇ ਹਨ | ਇਹ ਹੁਕਮ ਮਿਤੀ 31 ਦਸੰਬਰ ਤੋਂ 7 ਜਨਵਰੀ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਦਾ ਨਾਂਅ ਬਦਲ ਕੇ 'ਜੀ ਰਾਮ ਜੀ' ਕਰਨ ਤੇ ਭਾਜਪਾ ਯੁਵਾ ਮੋਰਚਾ ਨੇ ਕੀਤਾ ਸਵਾਗਤ ਅਗਲੀ ਖ਼ਬਰ ਨਰੇਗਾ ਮਜ਼ਦੂਰਾਂ ਵਲੋਂ 8 ਜਨਵਰੀ ਨੂੰ ਬਰਨਾਲਾ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ
Ad Position 24