31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮਨਰੇਗਾ ਦਾ ਨਾਂਅ ਬਦਲ ਕੇ 'ਜੀ ਰਾਮ ਜੀ' ਕਰਨ ਤੇ ਭਾਜਪਾ ਯੁਵਾ ਮੋਰਚਾ ਨੇ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 31-12-2025
ਬਾਘਾ ਪੁਰਾਣਾ, 30 ਦਸੰਬਰ (ਟਿੰਕੂ ਕਾਠਪਾਲ)-ਕੇਂਦਰ ਸਰਕਾਰ ਵਲੋਂ ਲੋੜਵੰਦ ਵਰਗਾਂ ਨੂੰ ਧਿਆਨ ਵਿਚ ਰੱਖਦਿਆਂ ਚਲਾਈ ਗਈ ਮਹੱਤਵਪੂਰਨ ਯੋਜਨਾ 'ਜੀ ਰਾਮ ਜੀ' ਜੇ ਫੈਸਲੇ ਦਾ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਮੰਡਲ ਬਾਘਾ ਪੁਰਾਣਾ ਦੇ ਪ੍ਰਧਾਨ ਗਗਨਦੀਪ ਲੂੰਬਾ ਨੇ ਸਵਾਗਤ ਕੀਤਾ ਹੈ | ਗਗਨਦੀਪ ਲੂੰਬਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਗਰੀਬ, ਮਜ਼ਦੂਰ ਅਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ ਅਤੇ ਇਹ ਫੈਸਲਾ ਵੀ ਉਸੇ ਦਿਸ਼ਾ ਵੱਲ ਇਕ ਮਜ਼ਬੂਤ ਕਦਮ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਰੋਜ਼ਗਾਰ ਦੇ ਦਿਨਾਂ ਵਿਚ ਵਾਧਾ ਕਰਨ ਨਾਲ ਪਿੰਡਾਂ ਅਤੇ ਕਸਬਿਆਂ ਵਿਚ ਰਹਿੰਦੇ ਲੱਖਾਂ ਮਜ਼ਦੂਰਾਂ ਨੂੰ ਸਿੱਧਾ ਲਾਭ ਮਿਲੇਗਾ | ਉਨ੍ਹਾਂ ਦੱਸਿਆ ਕਿ ਹੁਣ ਰੋਜ਼ਗਾਰ ਅਤੇ ਮਜ਼ਦੂਰੀ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿਚ ਪਹੁੰਚੇਗੀ ਜਿਸ ਨਾਲ ਮਜ਼ਦੂਰਾਂ ਨੂੰ ਆਪਣਾ ਹੱਕ ਪੂਰੀ ਤਰ੍ਹਾਂ ਮਿਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸਵਰਗੀ ਹਰਿੰਦਰ ਸਿੰਘ ਰਣੀਆਂ ਨੂੰ ਦਿੱਤੀਆਂ ਸ਼ਰਧਾਂਜਲੀਆਂ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ ਲਈ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ-ਪਾਸ ਧਾਰਾ 163 ਲਾਗੂ
Ad Position 24