31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ਼ਹੀਦੀ ਦਿਹਾੜਿਆਂ ਸੰਬੰਧੀ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਵਲੋਂ ਕੈਂਸਰ ਤੇ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 31-12-2025
•ਹਲਕੇ ਅੰਦਰ ਹਰੇਕ ਮਹੀਨੇ ਸਿਹਤ ਜਾਂਚ ਕੈਂਪ ਲਗਾਇਆ ਜਾਵੇਗਾ-ਬਰਜਿੰਦਰ ਸਿੰਘ ਬਰਾੜ
ਫਤਿਹਗੜ੍ਹ ਪੰਜਤੂਰ, 30 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਾਬਕਾ ਖੇਤੀਬਾੜੀ ਮੰਤਰੀ ਮਰਹੂਮ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਮਾਤਾ ਗੁਜ਼ਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੈਂਸਰ ਤੇ ਅੱਖਾਂ ਦੀ ਜਾਂਚ ਦਾ ਮੁਫਤ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਧਾਰਮਿਕ ਸ਼ਖਸੀਅਤ ਅਤੇ ਜਨੇਰ ਟਕਸਾਲ ਦੇ ਮੁਖੀ ਬਾਬਾ ਮਹਿੰਦਰ ਸਿੰਘ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ਦੌਰਾਨ ਬਰਜਿੰਦਰ ਸਿੰਘ ਮੱਖਣ ਬਰਾੜ ਤੇ ਉਨ੍ਹਾਂ ਦੀ ਟੀਮ ਵਲੋਂ ਬਾਬਾ ਮਹਿੰਦਰ ਸਿੰਘ ਜਨੇਰ ਵਾਲਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਅੱਜ ਦੇ ਕੈਂਪ ਦੌਰਾਨ 650 ਦੇ ਕਰੀਬ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸਾਰੇ ਆਗੂਆਂ ਦੀ ਸਹਿਮਤੀ ਨਾਲ ਇਹ ਫੈਸਲਾ ਵੀ ਲਿਆ ਗਿਆ ਹੈ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿਚ ਹਰੇਕ ਮਹੀਨੇ ਦੇ ਆਖਰੀ ਹਫਤੇ ਇਸ ਤਰ੍ਹਾਂ ਦੇ ਮੁਫਤ ਸਿਹਤ ਜਾਂਚ ਕੈਂਪ ਨਿਰੰਤਰ ਤੌਰ 'ਤੇ ਲਗਾਏ ਜਾਣਗੇ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਆਪਣੇ ਦਰਵਾਜ਼ੇ 'ਤੇ ਹੀ ਸਿਹਤ ਸਹੂਲਤਾਂ ਮਿਲ ਸਕਣ | ਕੈਂਪ ਦੌਰਾਨ ਵਰਲਡ ਕੈਂਸਰ ਕੇਅਰ ਦੇ ਡਾਕਟਰ ਧਰਮਿੰਦਰ ਸਿੰਘ ਨੇ ਕਿਹਾ ਕਿ ਬਿਮਾਰੀਆਂ ਦੀ ਗਿ੍ਫ਼ਤ ਵਿਚ ਆਉਣ ਤੋਂ ਪਹਿਲਾਂ ਹੀ ਜਾਂਚ ਕਰਵਾਉਣਾ ਸਭ ਤੋਂ ਵਧੀਆ ਉਪਾਅ ਹੈ | ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਘੱਟੋ-ਘੱਟ ਛੇ ਮਹੀਨੇ ਵਿਚ ਇਕ ਵਾਰ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ | ਕੈਂਪ ਵਿਚ ਪਹੁੰਚੇ ਮਰੀਜ਼ਾਂ ਨੂੰ ਨਜ਼ਰ ਦੀਆਂ ਐਨਕਾਂ ਅਤੇ ਲੋੜੀਂਦੀਆਂ ਦਵਾਈਆਂ ਮੁਫਤ ਦਿੱਤੀਆਂ ਗਈਆਂ | ਇਸ ਮੌਕੇ ਸਾਬਕਾ ਚੇਅਰਮੈਨ ਗੁਰਨਾਮ ਸਿੰਘ ਵਿਰਕ, ਜੋਗਿੰਦਰ ਸਿੰਘ ਪੱਪੂ ਕਾਨ੍ਹੇਵਾਲਾ, ਸਾਬਕਾ ਸਰਪੰਚ ਮਹਿੰਦਰ ਸਿੰਘ ਥਿੰਦ, ਪ੍ਰਧਾਨ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਮੇਜਰ ਸਿੰਘ ਰਾਊਵਾਲ, ਨੰਬਰਦਾਰ ਨਛੱਤਰ ਸਿੰਘ ਢੋਲਣੀਆਂ, ਇਕਬਾਲ ਦੀਪ ਸਿੰਘ ਹੈਰੀ, ਮੀਡੀਆ ਇੰਚਾਰਜ ਬਲਜੀਤ ਸਿੰਘ ਥਿੰਦ, ਪੀ.ਏ. ਦਲਜੀਤ ਸਿੰਘ ਕੋਟ ਈਸੇ ਖਾਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਮੋਗਾ ਵਿਖੇ ਸਪਾਰਕਸ ਪ੍ਰੀ-ਬੋਰਡ ਸਿਮੂਲੇਸ਼ਨ ਟੈੱਸਟ-2025 ਦੇ ਜੇਤੂਆਂ ਦਾ ਸਨਮਾਨ ਸਮਾਰੋਹ ਅਗਲੀ ਖ਼ਬਰ ਠੇਕੇਦਾਰ ਗੁਰਮੀਤ ਸਿੰਘ ਗਰਚਾ ਗੀਤਾ ਦੇ ਦਿਹਾਂਤ 'ਤੇ ਗਰਚਾ ਪਰਿਵਾਰ ਨਾਲ ਸਮੂਹ ਠੇਕੇਦਾਰਾਂ ਵਲੋਂ ਹਮਦਰਦੀ ਦਾ ਪ੍ਰਗਟਾਵਾ
Ad Position 24