31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਜਨਤਕ ਸਥਾਨ 'ਤੇ ਨਸ਼ਾ ਕਰਦੇ ਵਿਅਕਤੀ ਨੂੰ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 31-12-2025
ਫ਼ਰੀਦਕੋਟ, 30 ਦਸੰਬਰ (ਸਰਬਜੀਤ ਸਿੰਘ)-ਸਿਟੀ ਪੁਲਿਸ ਵਲੋਂ ਜਨਤਕ ਸਥਾਨ 'ਤੇ ਨਸ਼ਾ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਵਲੋਂ ਸੂਚਨਾ ਦਿੱਤੀ ਗਈ ਕਿ ਗੁਰਪ੍ਰੀਤ ਸਿੰਘ ਉਰਫ਼ ਘੁੱਦਾ ਪੁੱਤਰ ਅਮਰਜੀਤ ਸਿੰਘ ਕਥਿਤ ਤੌਰ 'ਤੇ ਨਸ਼ਾ ਕਰਨ ਦਾ ਆਦੀ ਹੈ ਅਤੇ ਸਰਕਾਰੀ ਵੈਟਰਨਰੀ ਹਸਪਤਾਲ, ਫ਼ਰੀਦਕੋਟ ਨਜ਼ਦੀਕ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਉਕਤ ਸਥਾਨ 'ਤੇ ਰੇਡ ਕੀਤੀ ਗਈ ਤਾਂ ਕਥਿਤ ਦੋਸ਼ੀ ਨੂੰ ਨਸ਼ੇ ਲਈ ਵਰਤੇ ਜਾਣ ਵਾਲੀ ਸਿਲਵਰ ਦੀ ਪੰਨੀ ਅਤੇ ਹੋਰ ਸਮਗਰੀ ਸਮੇਤ ਕਾਬੂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀ ਨੂੰ ਨਸ਼ਾ ਛੁਡਾਊ ਕੇਂਦਰ ਵਿਖੇ ਭਰਤੀ ਕਰਵਾਇਆ ਜਾ ਰਿਹਾ ਹੈ ਤਾਂ ਕਿ ਉਸ ਦੀ ਇਸ ਆਦਤ ਨੂੰ ਹਟਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਪੁਲਿਸ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਅਗਲੀ ਖ਼ਬਰ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕਾਂਗਰਸੀ ਆਗੂਆਂ ਨਾਲ ਕੀਤਾ ਦੁੱਖ ਪ੍ਰਗਟ
Ad Position 24