31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੂਬਾ ਸਰਕਾਰ ਦਾ ਦੋਗਲਾ ਚਿਹਰਾ ਹੋਇਆ ਨੰਗਾ-ਪੇਂਡੂ ਮਜ਼ਦੂਰ ਯੂਨੀਅਨ

Ad Position 21
No active advertisement
ਅਜੀਤ ਡੈਸਕ 31-12-2025
•ਕਿਹਾ-ਯੂਨੀਅਨ ਕੱਲ੍ਹ ਤੋਂ ਪ੍ਰਧਾਨ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਸਰਕਾਰ ਦੇ ਪੁਤਲੇ ਫੂਕੇਗੀ
ਮੋਗਾ, 30 ਦਸੰਬਰ (ਸੁਰਿੰਦਰਪਾਲ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਨੇ ਸੂਬਾ ਸਰਕਾਰ ਦੇ ਇਸ਼ਾਰੇ 'ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲਿਸ ਦੇ ਸਪੈਸ਼ਲ ਸੁਰੱਖਿਆ ਬਰਾਂਚ ਵਲੋਂ ਦਿੱਲੀ ਦੇ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਤੋਂ ਗਿ੍ਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਯੂਨੀਅਨ ਦੇ ਸੂਬਾ ਆਗੂ ਮੰਗਾ ਸਿੰਘ ਵੈਰੋਕੇ ਜ਼ਿਲ੍ਹਾ ਆਗੂ ਜਗਤਾਰ ਸਿੰਘ ਰਾਮਾ ਅਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੁੱਘੀਪੁਰਾ ਨੇ ਕਿਹਾ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਨੂੰ ਗਿ੍ਫ਼ਤਾਰ ਕਰਨ ਨਾਲ ਭਗਵੰਤ ਸਿੰਘ ਮਾਨ ਸਰਕਾਰ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਮਗਨਰੇਗਾ ਦੇ ਮਸਲੇ ਨੂੰ ਲੈ ਕੇ ਵਿਸ਼ੇਸ਼ ਇਜਲਾਸ ਕਰਕੇ ਮਜ਼ਦੂਰਾਂ ਦੇ ਪੱਖੀ ਹੋਣ ਦਾ ਡਰਾਮਾ ਕਰ ਰਹੀ ਹੈ ਤੇ ਮਗਰਮੱਛੀ ਹੰਝੂ ਵਹਾਅ ਰਹੀ ਹੈ ਅਤੇ ਦੂਸਰੇ ਪਾਸੇ ਮਜ਼ਦੂਰ ਆਗੂਆਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ ਵਿਚ ਸੁੱਟ ਰਹੀ ਹੈ | ਇਸ ਤੋਂ ਪੰਜਾਬ ਸਰਕਾਰ ਦਾ ਦਲਿਤ ਅਤੇ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਗਿ੍ਫ਼ਤਾਰੀ ਜੀਂਦ ਦੇ ਰਾਜੇ ਦੀ ਸੰਗਰੂਰ ਸਥਿਤ ਜ਼ਮੀਨ ਉੱਪਰ ਬੇਜ਼ਮੀਨੇ ਲੋਕਾਂ ਲਈ ਬੇਗ਼ਮਪੁਰਾ ਵਸਾਉਣ ਅਤੇ ਉਨ੍ਹਾਂ ਦੇ ਮਾਨ ਸਨਮਾਨ ਵਾਸਤੇ ਜਥੇਬੰਦੀ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਅਸਫਲ ਬਣਾਉਣ ਲਈ ਬੌਖਲਾਹਟ ਵਿਚ ਆ ਕੇ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਕਦਮ ਰਾਹੀਂ ਸੂਬਾ ਸਰਕਾਰ ਬੇਜ਼ਮੀਨੇ ਮਜ਼ਦੂਰਾਂ ਨੂੰ ਆਗੂ ਰਹਿਤ ਕਰਕੇ ਦਹਿਸ਼ਤ ਦਾ ਮਾਹੌਲ ਬਣਾ ਕੇ ਸੰਘਰਸ਼ਾਂ ਤੋਂ ਲਾਂਭੇ ਕਰਨ ਦਾ ਭਰਮ ਪਾਲ ਰਹੀ ਹੈ | ਉਨ੍ਹਾਂ ਕਿਹਾ ਕਿ ਮੁਕੇਸ਼ ਮਾਲੌਦ ਦੀ ਗਿ੍ਫ਼ਤਾਰੀ ਨਾਲ ਪੰਜਾਬ ਭਰ ਦੇ ਮਜ਼ਦੂਰਾਂ ਦੇ ਮਨਾਂ ਵਿਚ ਸੂਬਾ ਸਰਕਾਰ ਖ਼ਿਲਾਫ਼ ਭਾਰੀ ਗ਼ੁੱਸਾ ਪਾਇਆ ਜਾ ਰਿਹਾ ਹੈ | ਯੂਨੀਅਨ ਮੁਕੇਸ਼ ਮਲੌਦ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਤੋਂ ਇਲਾਵਾ ਮਜ਼ਦੂਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਦੀ ਮੰਗ ਕਰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਾਲ 2026 ਦਾ ਕਲੰਡਰ ਜਾਰੀ ਅਗਲੀ ਖ਼ਬਰ ਗਿ੍ਫ਼ਤਾਰੀ ਵਾਰੰਟ ਦਾ ਡਰਾਵਾ ਦੇ ਕੇ 17 ਲੱਖ ਰੁਪਏ ਦੀ ਠੱਗੀ ਮਾਰੀ
Ad Position 24