ਮੋਗਾ, 30 ਦਸੰਬਰ (ਸੁਰਿੰਦਰਪਾਲ ਸਿੰਘ)-ਅੱਜ ਲਾਲ ਬਹਾਦਰ ਸ਼ਾਸਤਰੀ ਕੰਪਲੈਕਸ ਇੰਪਰੂਵਮੈਂਟ ਟਰੱਸਟ ਵਿਚ ਪੰਜਾਬ ਰਾਜ ਗੋਦਾਮ ਜ਼ਿਲ੍ਹਾ ਮੋਗਾ ਦੀ ਆਪਣੀ ਨਵੀਂ ਬਣੀ ਬਿਲਡਿੰਗ ਦਾ ਉਦਘਾਟਨ ਗੁਰਦੇਵ ਸਿੰਘ ਲਾਖਨਾ ਚੇਅਰਮੈਨ ਪੰਜਾਬ ਰਾਜ ਗੁਦਾਮ ਵਲੋਂ ਕੀਤਾ ਗਿਆ | ਇਸ ਬਿਲਡਿੰਗ ਦਾ ਉਦਘਾਟਨ ਕਰਨ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਚੇਅਰਮੈਨ ਗੁਰਦੇਵ ਸਿੰਘ ਲਾਖਨਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਬਿਲਡਿੰਗ ਲਗਭਗ ਇਕ ਕਰੋੜ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ | ਇਸ ਮੌਕੇ ਉਨ੍ਹਾਂ ਨਾਲ ਅਜੇ ਸ਼ਰਮਾ ਡਾਇਰੈਕਟਰ ਐਲ.ਐਸ. ਉਦਯੋਗ, ਵਰਿੰਦਰ ਕੁਮਾਰ ਮਧੇਕੇ ਚੇਅਰਮੈਨ ਪਲੈਨਿੰਗ ਬੋਰਡ, ਪੰਜਾਬ ਰਾਜ ਗੁਦਾਮ ਨਿਗਮ ਚੰਡੀਗੜ੍ਹ ਦੇ ਉੱਚ ਅਧਿਕਾਰੀ ਹਰਪਾਲ ਸਿੰਘ ਭੁੱਲਰ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਮੋਗਾ ਸੁਖਵਿੰਦਰ ਸਿੰਘ ਗਿੱਲ, ਪਨਸਪ ਦੇ ਜ਼ਿਲ੍ਹਾ ਮੈਨੇਜਰ ਪ੍ਰਦੀਪ ਧਵਨ, ਸੁਖਵਿੰਦਰ ਸਿੰਘ ਜ਼ਿਲ੍ਹਾ ਮੈਨੇਜਰ ਮੋਗਾ, ਗਗਨਦੀਪ ਸਿੰਘ ਰੰਧਾਵਾ, ਜ਼ਿਲ੍ਹਾ ਮੈਨੇਜਰ ਅੰਮਿ੍ਤਸਰ ਹਰਜੀਤ ਸਿੰਘ, ਸੰਦੀਪ ਸਿੰਘ, ਰਾਜਨ ਖੰਨਾ, ਰੋਹਨ ਕੁਮਾਰ, ਸੁਸ਼ੀਲ ਕੁਮਾਰ ਲੇਖਾਕਾਰ, ਜੈ ਸਿੰਘ, ਓਮ ਪ੍ਰਕਾਸ਼, ਹਰਜੀਤ ਸਿੰਘ, ਮਨਦੀਪ ਸਿੰਘ, ਜਗਦੀਪ ਸਿੰਘ, ਗੁਰਜੰਟ ਸਿੰਘ, ਸਿਮਰਨਜੀਤ ਸਿੰਘ, ਗੁਰਭੇਜ ਸਿੰਘ ਅਤੇ ਪੰਜਾਬ ਰਾਜ ਗੁਦਾਮ ਨਿਗਮ ਦਾ ਸਮੂਹ ਸਟਾਫ਼ ਜ਼ਿਲ੍ਹਾ ਮੋਗਾ ਹਾਜ਼ਰ ਸੀ |