ਮੋਗਾ, 30 ਦਸੰਬਰ (ਸੁਰਿੰਦਰਪਾਲ ਸਿੰਘ)-ਮਿਸਟਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 6 ਜਨਵਰੀ 2026 ਤੱਕ ਪੂਰੇ ਪੰਜਾਬ ਵਿਚ ''ਯੂਥ ਅਗੇਂਸਟ ਡਰੱਗਜ-ਐਂਟੀ ਡਰੱਗਜ਼ ਅਵੇਅਰਨੈੱਸ ਡਰਾਈਵ'' ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਅਗਵਾਈ ਹੇਠ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਮੋਗਾ ਦੇ ਸਹਿਯੋਗ ਨਾਲ ਰੈੱਡ ਕਰਾਸ ਡੀ-ਐਡੀਕਸ਼ਨਓਕਮ-ਰੀਹੈਬਲੀਟੇਸ਼ਨ ਸੈਂਟਰ ਜਨੇਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਸਮੀਰ ਗੁਪਤਾ ਚੀਫ਼ ਲੀਗਲ ਏਡ ਡਿਫੈਂਸ ਕਾਊਾਸਲ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਵਿਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਨਸ਼ੇ ਕਰਨ ਨਾਲ ਸਿਰਫ਼ ਇਕ ਵਿਅਕਤੀ ਦੀ ਜ਼ਿੰਦਗੀ ਹੀ ਬਰਬਾਦ ਨਹੀਂ ਹੁੰਦੀ ਬਲਕਿ ਸਾਰਾ ਪਰਿਵਾਰ ਹੀ ਖ਼ਤਮ ਹੋ ਜਾਂਦਾ ਹੈ ਅਤੇ ਸਮਾਜ ਤੇ ਵੀ ਇਸ ਦਾ ਮਾੜਾ ਪ੍ਰਭਾਵ ਪੈਂਦਾ ਹੈ | ਇਸ ਤੋਂ ਇਲਾਵਾ ਇਸ ਮੌਕੇ ਏ.ਐਸ.ਆਈ. ਹਰਮੇਲ ਸਿੰਘ ਨੇ ਵੀ ਮੌਜੂਦ ਰਹੇ |