ਸ਼ੇਰਪੁਰ, 31 ਮਈ (ਮੇਘ ਰਾਜ ਜੋਸ਼ੀ)-ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਪਿੰਡ ਗੁੰਮਟੀ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗ੍ਰੰਥੀ ਪ੍ਰੀਤਮ ਸਿੰਘ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਲੜੀਵਾਰ ਪਾਠ ਦੇ ਭੋਗ ਪਾਏ ਗਏ | ਉਪਰੰਤ ਸ੍ਰੀ ਮਾਨ ਸੰਤ ਬਾਬਾ ਭਰਪੂਰ ਸਿੰਘ ਜੀ ਖ਼ਾਲਸਾ ਸੇਖਾ ਜਲੂਰ ਵਾਲਿਆਂ ਵਲੋਂ ਦੀਵਾਨ ਸਜਾਏ ਗਏ | ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ | ਇਸ ਮੌਕੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ, ਰਾਮ ਸਿੰਘ ਪ੍ਰਧਾਨ, ਚਮਕੌਰ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਰੁਲਦੂ ਸਿੰਘ ਜੇ.ਈ, ਬਹਾਦਰ ਸਿੰਘ, ਇੰਦਰਜੀਤ ਕੌਰ, ਮਨਪ੍ਰੀਤ ਕੌਰ, ਸਵਰਨਜੀਤ ਕੌਰ, ਸੁਖਪਾਲ ਕੌਰ, ਵੀਰਪਾਲ ਕੌਰ, ਕੁਲਵਿੰਦਰ ਕੌਰ, ਗੁਰਮੀਤ ਕੌਰ ਆਦਿ ਹਾਜ਼ਰ ਸਨ |