ਧੂਰੀ, 31 ਮਈ (ਲਖਵੀਰ ਸਿੰਘ ਧਾਂਦਰਾ)-ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਖੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 41ਦਿਨ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਸੰਗਤਾਂ ਵਲੋਂ ਕੀਤੇ ਗਏ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਹਰਦੀਪਕ ਸਿੰਘ ਟਿੱਬੇ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਸੰਗਤਾਂ ਨੇ ਸੇਵਾ ਕਰ ਕੇ ਜੀਵਨ ਸਫਲ ਬਣਾਇਆ | ਇਸ ਮੌਕੇ ਗੁਰਦੁਆਰਾ ਨਾਨਕਸਰ ਸਾਹਿਬ ਟਰੱਸਟ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬੰਤ ਸਿੰਘ ਪ੍ਰਧਾਨ, ਜਸਵੀਰ ਸਿੰਘ ਬਰੜਵਾਲ ਹੈੱਡ ਗ੍ਰੰਥੀ, ਬਾਬਾ ਗੁਰਚਰਨ ਸਿੰਘ ਹਰਦੀਪ ਸਿੰਘ ਮੈਨੇਜਰ, ਬਲਜਿੰਦਰ ਸਿੰਘ, ਅਮਰਜੀਤ ਸਿੰਘ, ਬੱਬੂ ਬਾਂਸਲ, ਤਲਵੀਰ ਸਿੰਘ ਧਨੇਸਰ ਪਰਮਜੀਤ ਸਿੰਘ ਪੰਮਾ ਬਾਠ ਅਤੇ ਹੋਰ ਵੀ ਹਾਜ਼ਰ ਸਨ |