22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਭਾਜਪਾ ਵਲੋਂ ਜੀਵਨ ਗੁਪਤਾ ਨੂੰ ਉਮੀਦਵਾਰ ਬਣਾਉਣ 'ਤੇ ਵੈਸਯ ਸਮਾਜ 'ਚ ਖ਼ੁਸ਼ੀ ਦੀ ਲਹਿਰ <br/>

Ad Position 21
No active advertisement
ਅਜੀਤ ਡੈਸਕ 01-06-2025
ਸੁਨਾਮ ਊਧਮ ਸਿੰਘ ਵਾਲਾ, 31 ਮਈ (ਸਰਬਜੀਤ ਸਿੰਘ ਧਾਲੀਵਾਲ)-ਵੈਸਯ ਸਮਾਜ ਭਾਰਤ ਦੇ ਸੂਬਾ ਸੰਗਠਨ ਸਕੱਤਰ ਸ਼ੰਕਰ ਬਾਂਸਲ ਨੇ ਜੀਵਨ ਗੁਪਤਾ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਜਪਾ ਹਾਈਕਮਾਨ ਵਲੋਂ ਜੀਵਨ ਗੁਪਤਾ ਨੂੰ ਉਮੀਦਵਾਰ ਬਣਾ ਕੇ ਵੈਸਯ ਸਮਾਜ ਨੂੰ ਬਹੁਤ ਵੱਡਾ ਮਾਣ ਦਿੱਤਾ ਹੈ ਕਿਉਂਕਿ ਜੀਵਨ ਗੁਪਤਾ ਵਲੋਂ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ਤੇ ਰਹਿ ਕੇ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ ਗਈ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਜੀਵਨ ਗੁਪਤਾ ਨੂੰ ਵੱਖ ਵੱਖ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਬਤੌਰ ਇੰਚਾਰਜ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਗਿਆ ਹੈ | ਭਾਜਪਾ ਦੇ ਸਾਬਕਾ ਸੂਬਾ ਕਮੇਟੀ ਮੈਂਬਰ ਨੇ ਕਿਹਾ ਕਿ ਜੀਵਨ ਗੁਪਤਾ ਇਕ ਸਾਫ਼ ਸੁਥਰੀ ਛਵੀ ਵਾਲੇ ਅਤੇ ਮਿਹਨਤੀ ਆਗੂ ਹਨ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਕਾਂਗਰਸ ਸ਼ਾਨਦਾਰ ਢੰਗ ਨਾਲ ਜਿੱਤੇਗੀ-ਹਰਪਾਲ ਸੋਨੰੂ ਅਗਲੀ ਖ਼ਬਰ 6 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ
Ad Position 24