22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ <br/>

Ad Position 21
No active advertisement
ਅਜੀਤ ਡੈਸਕ 02-06-2025
ਲਹਿਰਾਗਾਗਾ, 1 ਜੂਨ (ਅਸ਼ੋਕ ਗਰਗ)-ਸਥਾਨਕ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਉੱਪਰ ਇੱਕ ਵਿਅਕਤੀ ਦੇ ਘਰੋਂ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਰਣਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਸੁੱਖਾ ਸਿੰਘ ਸ਼ੱਕੀ ਵਿਅਕਤੀਆਂ ਦੀ ਭਾਲਦੇ ਸੰਬੰਧ ਦੇ ਵਿਚ ਪਿੰਡ ਘੋੜੇਨਾਬ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਹਰਦੀਪ ਸਿੰਘ ਘੂਕਾ ਵਾਸੀ ਘੋੜੇਨਾਬ ਆਪਣੇ ਕਰ ਨਜਾਇਜ਼ ਸ਼ਰਾਬ ਕਸੀਦ ਕਰ ਕੇ ਵੇਚਣ ਦਾ ਧੰਦਾ ਕਰਦਾ ਹੈ | ਪੁਲਿਸ ਨੇ ਉਕਤ ਵਿਅਕਤੀ ਦੇ ਘਰ ਰੇਡ ਕਰ ਕੇ ਉੱਥੋਂ 70 ਲੀਟਰ ਨਾਜਾਇਜ਼ ਸ਼ਰਾਬ ਅਤੇ 800 ਲੀਟਰ ਲਾਹਣ ਬਰਾਮਦ ਕੀਤਾ ਹੈ ਅਤੇ ਮੁਲਜ਼ਮ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਪੁਲਿਸ ਵਲੋਂ ਪਿੰਡਾਂ ਅਤੇ ਸ਼ਹਿਰ ਵਿਚ ਬਕਾਇਦਾ ਅਨਾਊਾਸਮੈਂਟ ਕਰਵਾ ਕੇ ਇਹ ਸੂਚਨਾ ਦਿੱਤੀ ਗਈ ਹੈ ਕਿ ਜੇਕਰ ਕੋਈ ਵੀ ਵਿਅਕਤੀ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ ਤਾਂ ਉਹ ਇਸ ਧੰਦੇ ਨੂੰ ਛੱਡ ਦੇਵੇ ਨਹੀਂ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਪਰ ਇਸ ਦੇ ਬਾਵਜੂਦ ਲੋਕ ਫੇਰ ਵੀ ਕੋਈ ਪਰਵਾਹ ਨਹੀਂ ਕਰ ਰਹੇ | ਜਿਸ ਕਰ ਕੇ ਪੁਲਿਸ ਨੂੰ ਰੋਜ਼ਾਨਾ ਹੀ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀ ਕਾਬੂ ਕਰਨੇ ਪੈ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਲੱਗੀ ਬੱਕਰਾ ਮੰਡੀ 'ਚ ਅਚਾਨਕ ਕਰੰਟ ਲੱਗਣ ਨਾਲ 9 ਬੱਕਰੇ ਮਰੇ ਅਗਲੀ ਖ਼ਬਰ ਕੈਨੇਡਾ ਭੇਜਣ ਨੂੰ ਲੈ ਕੇ ਕਰੀਬ 18 ਲੱਖ ਰੁਪਏ ਦੀ ਠੱਗੀ ਮਾਰਨ 'ਤੇ ਪੁਲਿਸ ਵਲੋਂ 2 ਔਰਤਾਂ ਸਮੇਤ 4 'ਤੇ ਮਾਮਲਾ ਦਰਜ <...
Ad Position 24