22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਰਕਾਰੀ ਕੰਨਿਆ ਸਕੂਲ ਮੂਨਕ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਾਏ <br/>

Ad Position 21
No active advertisement
ਅਜੀਤ ਡੈਸਕ 02-06-2025
ਮੂਨਕ, 1 ਜੂਨ (ਪ੍ਰਵੀਨ ਮਦਾਨ)-ਅੱਜ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਮੁਖੀ ਸੰਦੀਪ ਸਿੰਘ ਦੀ ਅਗਵਾਈ ਹੇਠ ਪੀ ਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੂਨਕ ਵਿਖੇ ਪੰਜਾਬੀ ਹਿੰਦੀ ਅਤੇ ਅੰਗਰੇਜ਼ੀ ਦੇ ਸੁੰਦਰ ਲਿਖਾਈ ਮੁਕਾਬਲੇ ਦਾ ਆਯੋਜਨ ਕੀਤਾ ਗਿਆ | ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸੁੰਦਰ ਅਤੇ ਸੁਚੱਜੀ ਲਿਖਾਈ ਲਈ ਉਤਸ਼ਾਹ ਵਧਾਉਣਾ ਸੀ | ਮੁਕਾਬਲੇ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਪ੍ਰਮਾਣ ਪੱਤਰ ਵੀ ਦਿੱਤੇ ਗਏ | ਸਕੂਲ ਮੁਖੀ ਸੰਦੀਪ ਸਿੰਘ ਅਤੇ ਸਮੂਹ ਸਟਾਫ਼ ਨੇ ਸਾਰੇ ਭਾਗ ਲੈਣ ਵਾਲੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਵਿਚ ਲਿਖਾਈ ਦੀ ਮਹੱਤਤਾ ਅਤੇ ਰੁਚੀ ਪੈਦਾ ਕਰਦੇ ਹਨ | ਇਸ ਮੌਕੇ ਲੈਕਚਰਾਰ ਮਲਕੀਤ ਸਿੰਘ ਮਾਸਟਰ ਕਰਨੈਲ ਸਿੰਘ ਮਾਸਟਰ ਰਾਜ ਸਿੰਘ ਮਾਸਟਰ ਮੇਜਰ ਸਿੰਘ ਮਾਸਟਰ ਯਸ਼ਪ੍ਰੀਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ <br/> ਅਗਲੀ ਖ਼ਬਰ ਮਲੇਰਕੋਟਲਾ ਵਿਖੇ ਲੱਗੀ ਬੱਕਰਾ ਮੰਡੀ 'ਚ ਅਚਾਨਕ ਕਰੰਟ ਲੱਗਣ ਨਾਲ 9 ਬੱਕਰੇ ਮਰੇ
Ad Position 24