22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 02-06-2025
ਸੁਨਾਮ ਊਧਮ ਸਿੰਘ ਵਾਲਾ, 1 ਜੂਨ (ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਪੁਲਿਸ ਵਲੋਂ ਇਕ ਵਿਅਕਤੀ ਨੂੰ 300 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਸਿਟੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਜਾਖ਼ਲ ਰੋਡ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਸ਼ਹਿਰ ਦੀ ਟਰੱਕ ਯੂਨੀਅਨ ਦੇ ਨਾਲ-ਨਾਲ ਸੂਏ ਦੀ ਪਟੜੀ 'ਤੇ ਰੇਲਵੇ ਲਾਈਨ ਵੱਲ ਪੈਦਲ ਜਾਂਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਜਿਸ ਕੋਲੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਨਰਿੰਦਰ ਕੁਮਾਰ ਉਰਫ਼ ਪੱਪੂ ਵਾਸੀ ਸੁਨਾਮ ਵਜੋਂ ਹੋਈ ਹੈ | ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਨੇ ਕਿਹਾ ਕਿ ਕਾਬੂ ਕੀਤੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਮਨਜੀਤ ਕੌਰ ਬਣੀ ਪਿੰਡ ਦੀ ਪਹਿਲੀ ਅਫ਼ਸਰ <br/> ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਮੂਨਕ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਾਏ <br/>
Ad Position 24