ਲਹਿਰਾਗਾਗਾ, 1 ਜੂਨ (ਅਸ਼ੋਕ ਗਰਗ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਨੇ ਇੱਕ ਵਿਅਕਤੀ ਨੂੰ ਚਿੱਟੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਇੰਚਾਰਜ ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਜਸਵੀਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਭਾਲ ਦੇ ਸਬੰਧ ਵਿਚ ਖਾਈ ਤੋਂ ਅੜਕਵਾਸ ਵਿਖੇ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਅੜਕਵਾਸ ਰੋਡ ਤੋਂ ਖਾਈ ਪਿੰਡ ਵੱਲ ਆ ਰਹੇ ਇੱਕ ਵਿਅਕਤੀ ਸਤਨਾਮ ਸਿੰਘ ਸੱਤੀ ਵਾਸੀ ਖੰਡੇਬਾਦ ਹਾਲ ਆਬਾਦ ਖਾਈ ਨੂੰ ਕਾਬੂ ਕਰ ਕੇ ਉਸ ਪਾਸੋਂ 15 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਹੈ | ਪੁਲਿਸ ਨੇ ਨਸ਼ੇ ਸਮੇਤ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ |