ਧੂਰੀ, 1 ਜੂਨ (ਸੁਖਵੰਤ ਸਿੰਘ ਭੁੱਲਰ)-ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਪਿੰਡ ਈਸੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਈਸੀ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਦੁਮਾਲਾ ਤੇ ਦਸਤਾਰ ਮੁਕਾਬਲੇ ਕਰਵਾਏ ਗਏ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ.ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਬਾਬਾ ਬਲਜੀਤ ਸਿੰਘ ਫ਼ੱਕਰ ਮਸਤੂਆਣਾ ਸਾਹਿਬ ਵਾਲਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ ਗਿਆ | ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੁੰਦਰ ਦਸਤਾਰ ਤੇ ਦੁਮਾਲਾ ਮੁਕਾਬਲੇ ਦੌਰਾਨ ਸੈਂਕੜੇ ਬੱਚਿਆਂ ਨੇ ਭਾਗ ਲਿਆ ਜੇਤੂ ਬੱਚਿਆਂ ਨੂੰ ਨਗਦ ਇਨਾਮ ਯਾਦਗਾਰੀ ਸਨਮਾਨ ਚਿੰਨ੍ਹ ਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ੍ਹ, ਸੁਖਜਿੰਦਰ ਸਿੰਘ ਅਮਰਗੜ੍ਹ, ਪ੍ਰਭਪਿੰੰਦਰ ਸਿੰਘ ਬਾਠਾਂ, ਅੰਮਿ੍ਤਪ੍ਰੀਤ ਸਿੰਘ ਵਿਕਰਮਜੀਤ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ, ਖ਼ਜ਼ਾਨਚੀ ਨਿਰੰਜਨ ਸਿੰਘ ਭਾਈ ਬਲਕਾਰ ਸਿੰਘ, ਰਾਗੀ ਲਾਭ ਸਿੰਘ ਧੂਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |