ਮਲੇਰਕੋਟਲਾ, 1 ਜੂਨ (ਮਨਜਿੰਦਰ ਸਿੰਘ ਸਰੌਦ)-ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਜ਼ਿਲ੍ਹਾ ਮਲੇਰਕੋਟਲਾ ਦੇ ਸੀਨੀਅਰ ਟਕਸਾਲੀ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਉਨ੍ਹਾਂ ਦੇ ਜਾਣ ਨਾਲ ਅਕਾਲੀ ਸੋਚ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ ਕਿਉਂਕਿ ਢੀਂਡਸਾ ਵਰਗੇ ਨੇਤਾ ਸਦੀਆਂ ਬਾਅਦ ਪੈਦਾ ਹੁੰਦੇ ਹਨ | ਅਕਾਲੀ ਸਰਕਾਰ ਸਮੇਂ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਸੁਖਦੇਵ ਸਿੰਘ ਢੀਂਡਸਾ ਦੀ ਬਦੌਲਤ ਵਿਕਾਸ ਦੀ ਨਵੀਂ ਇਬਾਰਤ ਲਿਖੀ ਗਈ | ਉਨ੍ਹਾਂ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੰਥਕ ਅਕਾਲੀ ਲਹਿਰ ਦੇ ਹਲਕਾ ਪਾਇਲ ਤੋਂ ਇੰਚਾਰਜ ਜਥੇਦਾਰ ਗੁਰਜੀਵਨ ਸਿੰਘ ਸਰੌਦ, ਗਿਆਨੀ ਅਮਰ ਸਿੰਘ ਮਲੇਰਕੋਟਲਾ ਦਸ਼ਮੇਸ਼ ਕੰਬਾਈਨ, ਕੌਂਸਲਰ ਜਗਵੰਤ ਸਿੰਘ ਜੱਗੀ ਅਹਿਮਦਗੜ੍ਹ, ਚੇਅਰਮੈਨ ਜਗਤਾਰ ਸਿੰਘ ਝੁਨੇਰ, ਜਥੇਦਾਰ ਭਗਵੰਤ ਸਿੰਘ ਭੱਟੀਆਂ, ਚੇਅਰਮੈਨ ਹਰਬੰਸ ਸਿੰਘ ਚੌਂਦਾ, ਜਥੇਦਾਰ ਸੇਰ ਸਿੰਘ ਭੋਗੀਵਾਲ, ਚੇਅਰਮੈਨ ਗੁਰਜੀਤ ਸਿੰਘ ਸਿੱਧੂ ਨੇ ਸੁਖਦੇਵ ਸਿੰਘ ਢੀਂਡਸਾ ਦੇ ਬੇ-ਵਕਤ ਵਿਛੋੜੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਢੀਡਸਾ ਦੇ ਇਸ ਸੰਸਾਰ ਤੋਂ ਚਲੇ ਜਾਣ ਦੇ ਨਾਲ ਪੰਥ ਅਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ | ਉਨ੍ਹਾਂ ਦੀਆਂ ਪੰਥ ਤੇ ਪੰਜਾਬ ਪ੍ਰਤੀ ਦਿੱਤੀਆਂ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਸੀਨੀਅਰ ਆਗੂਆਂ ਨੇ ਕਿਹਾ ਕਿ ਢੀਂਡਸਾ ਨੇ ਜ਼ਿਲ੍ਹੇ ਅੰਦਰ ਬਿਨਾਂ ਪੱਖਪਾਤ ਸਾਰੇ ਅਕਾਲੀ ਵਰਕਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਅਤੇ ਕੇਂਦਰ ਸਰਕਾਰ ਵਿਚ ਮੰਤਰੀ ਹੁੰਦਿਆਂ ਕਿਸਾਨੀ ਹਿਤਾਂ ਦੇ ਲਈ ਪਹਿਲਕਦਮੀ ਕਰਦਿਆਂ ਮੋਹਰੀ ਰੋਲ ਨਿਭਾਇਆ | ਇਸ ਮੌਕੇ ਚੇਅਰਮੈਨ ਪ੍ਰਦੁਮਣ ਸਿੰਘ ਦਲੇਲਗੜ੍ਹ, ਡਾ. ਪਰਮਜੀਤ ਸਿੰਘ ਗੁਆਰਾ, ਪ੍ਰਧਾਨ ਅਲਵੇਲ ਸਿੰਘ ਨੰਗਲ, ਪ੍ਰਧਾਨ ਦਲਵਾਰਾ ਸਿੰਘ ਚਹਿਲ, ਸਾਬਕਾ ਸਰਪੰਚ ਸਤਿੰਦਰ ਸਿੰਘ ਸੇਹਕੇ, ਸਾਬਕਾ ਸਰਪੰਚ ਰਾਮ ਸਿੰਘ ਮੰਨਵੀ, ਜਥੇਦਾਰ ਕਰਮਜੀਤ ਸਿੰਘ ਬਾਲੇਵਾਲ, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਯੂਨਿਸ ਮਲਕ ਬੱਬੂ ਨੇ ਵੀ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਦੁੱਖ ਸਾਂਝਾ ਕੀਤਾ |