ਸੁਨਾਮ ਊਧਮ ਸਿੰਘ ਵਾਲਾ, 1 ਜੂਨ (ਰੁਪਿੰਦਰ ਸਿੰਘ ਸੱਗੂ)-ਸੁਨਾਮ ਸ਼ਹਿਰ ਦੇ ਉੱਘੇ ਅਕਾਲੀ ਆਗੂ ਸੰਦੀਪ ਸਿੰਘ ਦਿਉਸੀ ਨੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਸ: ਢੀਂਡਸਾ ਇਕ ਵਿਲੱਖਣ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਦੁਨੀਆਂ ਭਰ ਵਿਚ ਆਪਣਾ ਸਨੇਹ ਤੇ ਪਿਆਰ ਬਣਾਇਆ | ਉਹ ਹਮੇਸ਼ਾ ਪੰਥਕ ਏਕਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਯਤਨ ਕਰਦੇ ਰਹੇ | ਉਨ੍ਹਾਂ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਮਗਰੋਂ ਇਕ ਹੋਰ ਵੱਡੇ ਕੱਦ ਦੇ ਅਕਾਲੀ ਨੇਤਾ ਦਾ ਵਿਛੋੜਾ ਬਹੁਤ ਦੁਖਦਾਈ ਹੈ | ਸ੍ਰ ਦਿਉਸੀ ਨੇ ਕਿਹਾ ਕਿ ਸ. ਢੀਂਡਸਾ ਨਾਲ ਉਨ੍ਹਾਂ ਨੂੰ ਬਹੁਤ ਹੀ ਨੇੜਿਓਾ ਕੰਮ ਕਰਨ ਦਾ ਮੌਕਾ ਦਾ ਮੌਕਾ ਮਿਲਿਆ ਹੈ ਅਤੇ ਜਿਨ੍ਹਾਂ ਪਿਆਰ ਉਨ੍ਹਾਂ ਨੇ ਵਰਕਰਾਂ ਨੂੰ ਦਿੱਤਾ ਹੈ ਉਸ ਦਾ ਕਰਜ ਉਹ ਸਾਰੀ ਉਮਰ ਨਹੀਂ ਉਤਾਰ ਸਕਦੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਯਾਦਾਂ ਉਨ੍ਹਾਂ ਦੇ ਦਿਲਾਂ ਵਿਚ ਹਮੇਸ਼ਾ ਰਹਿਣਗੀਆਂ |