23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੁਆਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 02-06-2025
ਮਲੇਰਕੋਟਲਾ, 1 ਜੂਨ (ਮਨਜਿੰਦਰ ਸਿੰਘ ਸਰੌਦ)-ਪਿਛਲੇ ਲੰਬੇ ਸਮੇਂ ਤੋਂ ਖੇਤੀ ਸੈਕਟਰ ਦੇ ਅੰਦਰ ਕਿਸਾਨ ਵਰਗ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਭਾਰਤ ਸਰਕਾਰ ਦੇ ਪ੍ਰੋਗਰਾਮ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਲਗਾਤਾਰ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ | ਇਸੇ ਤਹਿਤ ਬਲਾਕ ਮਲੇਰਕੋਟਲਾ ਦੇ ਪਿੰਡ ਗੁਆਰਾ ਅਤੇ ਭੁੱਲਰਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ | ਆਈ.ਸੀ.ਏ.ਆਰ ਦੀ ਟੀਮ ਡਾ. ਸੰਦੀਪ ਮਾਨ, ਡਾ. ਵਿਕਾਸ ਕੁਮਾਰ, ਡਾ. ਚੰਦਰ ਸੋਲੰਕੀ ਅਤੇ ਡਾ. ਮਮਤਾ ਨੇ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣੂ ਕਰਵਾਇਆ ਅਤੇ ਕੇ.ਸੀ.ਸੀ ਅਤੇ ਐਫ.ਪੀ.ਓ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਖੇਤੀਬਾੜੀ ਵਿਭਾਗ ਮਲੇਰਕੋਟਲਾ ਤੋਂ ਸ੍ਰੀ ਦਲਜੀਤ ਸਿੰਘ ਏ.ਟੀ.ਐਮ ਨੇ ਕੈਂਪਾਂ ਸਬੰਧੀ ਪ੍ਰਬੰਧ ਅਤੇ ਕਿਸਾਨਾਂ ਨਾਲ ਵਿਭਾਗ ਦੀਆਂ ਸਕੀਮਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਾਂਝੀ ਕੀਤੀ | ਟੀਮ ਵਲੋਂ ਕਿਸਾਨਾਂ ਨਾਲ ਝੋਨੇ ਦੀ ਸਿੱਧੀ ਬਿਜਾਈ, ਸਾਉਣੀ ਮੱਕੀ, ਜੈਵਿਕ ਖੇਤੀ ਅਤੇ ਜੈਵਿਕ ਉਤਪਾਦਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਖੇਤੀ ਸਮੱਸਿਆਵਾਂ ਵੀ ਨੋਟ ਕੀਤੀਆਂ ਗਈਆਂ | ਇਸ ਮੌਕੇ ਸੁਖਜਿੰਦਰਪਾਲ ਸਿੰਘ ਬੇਲਦਾਰ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਵਤੀ ਜਾਗਰਣ ਕਰਵਾਇਆ <br/> ਅਗਲੀ ਖ਼ਬਰ ਸੁਖਦੇਵ ਸਿੰਘ ਢੀਂਡਸਾ ਦੇ ਜਾਣ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ-ਸੰਦੀਪ ਦਿਉਸੀ <br/>
Ad Position 24