ਅਹਿਮਦਗੜ੍ਹ 1 ਜੂਨ (ਸੁਖਜੀਤ ਸਿੰਘ ਖੇੜਾ)-ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 3 ਰੋਜ਼ਾ ਮਹਾਨ ਗੁਰਮਤਿ ਸਮਾਗਮ ਭਾਈ ਘਨੱਈਆ ਜੀ ਸੇਵਾ ਸੁਸਾਇਟੀ, ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ, ਸਮੂਹ ਧਾਰਮਿਕ ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਵਿਖੇ ਮਿਤੀ 4, 5 ਅਤੇ 6 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਸੰਸਥਾ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ 4 ਅਤੇ 5 ਜੂਨ ਨੂੰ ਸੰਤ ਬਾਬਾ ਹਰਦੀਪਕ ਸਿੰਘ ਜੀ ਟਿੱਬੇ ਵਾਲੇ ਅਤੇ 6 ਜੂਨ ਨੂੰ ਸੰਤ ਬਾਬਾ ਅਵਤਾਰ ਸਿੰਘ ਜੀ ਧੂਰਕੋਟ ਵਾਲੇ ਰਾਤ 8 ਵਜੇ ਤੋਂ 10 ਵਜੇ ਤੱਕ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਗਈ ਉਹ ਸਮੇਂ ਸਿਰ ਗੁਰੂ ਘਰ ਹਾਜ਼ਰੀ ਲਗਵਾ ਕੇ ਕਥਾ ਕੀਰਤਨ ਸਰਵਣ ਕਰਨ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਗੁਰਸ਼ਰਨ ਸਿੰਘ ਸੋਨੀ, ਕੁਲਦੀਪ ਸਿੰਘ ਦੀਪੀ, ਜਸਕਰਨ ਸਿੰਘ ਸੋਢੀ, ਅਵਤਾਰ ਸਿੰਘ ਬਿਰਦੀ, ਸਵਰਨ ਸਿੰਘ, ਰਾਜਵੀਰ ਸਿੰਘ, ਰਮਿੰਦਰ ਸਿੰਘ ਤਨੇਜਾ, ਜਗਜੀਵਨ ਸਿੰਘ, ਬਲਜਿੰਦਰ ਸਿੰਘ ਅਤੇ ਸਮੂਹ ਸੇਵਾਦਾਰ ਹਾਜ਼ਰ ਸਨ |