ਜ਼ੀਰਾ, 1 ਜੂਨ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਯਾਤਰਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਜ਼ੂਰ ਸਾਹਿਬ ਦੀਆਂ ਨਵੀਆਂ ਬਣੀਆਂ ਸਰਾਵਾਂ ਲਈ ਪੱਖੇ ਇਕੱਠੇ ਕਰਨ ਦੀ ਸੇਵਾ ਸ਼ੁਰੂ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯਾਤਰਾ ਕਮੇਟੀ ਦੇ ਪ੍ਰਧਾਨ ਬਾਬਾ ਅਜੀਤ ਸਿੰਘ ਮਗਰਾਨੀ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਮਾਣਕ ਨੇ ਦੱਸਿਆ ਕਿ ਸੁਸਾਇਟੀ ਵਲੋਂ ਪਿਛਲੇ 15 ਸਾਲਾਂ ਤੋਂ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਵਲੋਂ ਪੱਖਿਆਂ ਦੀ ਦਿੱਤੀ ਗਈ ਸੇਵਾ ਨੂੰ ਨਿਰਵਿਘਨ ਨਿਭਾਇਆ ਜਾ ਰਿਹਾ ਹੈ | ਇਸ ਵਾਰ 22 ਜੂਨ ਨੂੰ ਸ੍ਰੀ ਹਜ਼ੂਰ ਸਾਹਿਬ ਦੀਆਂ ਵੱਖ-ਵੱਖ ਨਵੀਆਂ ਬਣੀਆਂ ਸਰਾਵਾਂ ਲਈ 1300 ਪੱਖਿਆਂ ਦੀ ਸੇਵਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਜ਼ੀਰਾ ਤੋਂ ਭੇਜੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ੀਰਾ ਦੇ ਨਗਰ ਕੌਂਸਲ ਦੀ ਪ੍ਰਧਾਨ ਸਰਬਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਮਾਸਟਰ ਗੁਰਪ੍ਰੀਤ ਸਿੰਘ ਜੱਜ ਵਲੋਂ 51 ਹਜ਼ਾਰ ਰੁਪਏ ਦੀ ਸੇਵਾ ਪੱਖਿਆਂ ਲਈ ਦਿੱਤੀ ਗਈ | ਇਸ ਤੋਂ ਇਲਾਵਾ ਜੁਗਰਾਜ ਸਿੰਘ ਮਨਸੂਰਦੇਵਾ ਵਲੋਂ 25 ਪੱਖੇ, ਨਾਮਦੇਵ ਪਰਿਵਾਰ ਵਲੋਂ 31, ਹਰਦੀਪ ਸਿੰਘ ਰੰਧਾਵਾ ਪਰਿਵਾਰ ਵਲੋਂ 25 ਪੱਖਿਆਂ ਦੀ ਸੇਵਾ ਕਮੇਟੀ ਨੂੰ ਦਿੱਤੀ ਗਈ ਹੈ | ਇਸ ਮੌਕੇ ਪੱਖੇ ਦੇਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਵਾਰ 400 ਦੇ ਕਰੀਬ ਸੰਗਤਾਂ 28 ਜੂਨ ਨੂੰ ਸਵੇਰੇ 9 ਵਜੇ ਸ੍ਰੀ ਹਜ਼ੂਰ ਸਾਹਿਬ ਯਾਤਰਾ ਲਈ ਗੁਰਦੁਆਰਾ ਸਿੰਘ ਸਭਾ ਜ਼ੀਰਾ ਤੋਂ ਰਵਾਨਾ ਹੋਣਗੀਆਂ | ਇਸ ਮੌਕੇ ਉਨ੍ਹਾਂ ਦੇ ਨਾਲ ਹਰਿੰਦਰ ਸਿੰਘ ਰਾਜੂ ਚੇਅਰਮੈਨ, ਵਿਸਾਖਾ ਸਿੰਘ, ਦਵਿੰਦਰ ਸਿੰਘ ਨਿਵਾਦਾ, ਜਗਬੀਰ ਸਿੰਘ, ਪ੍ਰਦੀਪ ਸਿੰਘ ਰਾਜੂ, ਗਿਆਨ ਸਿੰਘ, ਬਖਸ਼ਿੰਦਰ ਸਿੰਘ, ਬਾਜ ਸਿੰਘ ਬੱਡਾ, ਗੁਰਵਿੰਦਰ ਸਿੰਘ ਭਾਊ, ਮੰਗਾ ਸਿੰਘ, ਜਸਵੰਤ ਸਿੰਘ ਨਾਮਦੇਵ, ਆਤਮਾ ਸਿੰਘ ਨਾਮਦੇਵ, ਹਰਪਾਲ ਸਿੰਘ ਦਰਗਨ, ਅਮਰੀਕ ਸਿੰਘ ਪੰਜਾਬ ਰਾਈਸ ਮਿੱਲ ਆਦਿ ਕਮੇਟੀ ਮੈਂਬਰ ਹਾਜ਼ਰ ਸਨ |