23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਆਸ਼ੂ ਬੰਗੜ ਦੀ ਅਗਵਾਈ ਹੇਠ 15 ਪਰਿਵਾਰ ਕਾਂਗਰਸ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 02-06-2025
ਤਲਵੰਡੀ ਭਾਈ, 1 ਜੂਨ (ਕੁਲਜਿੰਦਰ ਸਿੰਘ ਗਿੱਲ)-ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਠੇਠਰ ਕਲਾਂ ਵਿਖੇ 15 ਪਰਿਵਾਰਾਂ ਨੇ ਕਾਂਗਰਸ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਕਾਂਗਰਸ ਪਾਰਟੀ ਦਾ ਸਮਰਥਨ ਕਰਨ ਦਾ ਐਲਾਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸ਼ੂ ਬੰਗੜ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਮੁਹਾਰੇ ਲੋਕ ਕਾਂਗਰਸ ਨਾਲ ਧੜਾਧੜ ਜੁੜ ਰਹੇ ਹਨ | ਇੱਥੋਂ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਵੇਖਣਾ ਚਾਹੁੰਦੇ ਹਨ | ਇਸ ਮੌਕੇ ਆਸ਼ੂ ਬੰਗੜ ਨੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਸੁਖਦੀਪ ਸਿੰਘ, ਜਗਦੀਪ ਸਿੰਘ, ਹੈਪੀ ਸਿੰਘ, ਬੱਬੂ ਸਿੰਘ, ਜੱਗਾ ਸਿੰਘ, ਬਿੰਦਰ ਸਿੰਘ, ਮਲਕੀਤ ਸਿੰਘ, ਰਜਿੰਦਰ ਸਿੰਘ, ਜਗਜੀਤ ਸਿੰਘ, ਮੱਖਣ ਸਿੰਘ, ਗੁਰਮੀਤ ਸਿੰਘ, ਜਗਤਾਰ ਸਿੰਘ, ਹਰਪ੍ਰੀਤ ਸਿੰਘ, ਜਗਸੀਰ ਸਿੰਘ, ਜਗਤਾਰ ਸਿੰਘ ਡੀ.ਸੀ ਦਾ ਪਾਰਟੀ ਵਿਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ | ਇਸ ਸਮੇਂ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਸੁਲਹਾਣੀ, ਕੰਵਲਪ੍ਰੀਤ ਸਿੰਘ ਗਿੱਲ ਬਲਾਕ ਪ੍ਰਧਾਨ ਘੱਲ ਖ਼ੁਰਦ, ਸੁਲੱਖਣ ਸਿੰਘ ਸੁਲਹਾਣੀ, ਗੋਪੀ ਔਲਖ, ਕੁਲਬੀਰ ਸਿੰਘ ਠੇਠਰ ਕਲਾਂ ਜ਼ਿਲ੍ਹਾ ਜਰਨਲ ਸੈਕਟਰੀ, ਨਿਰਭੈ ਸਿੰਘ ਠੇਠਰ ਕਲਾਂ, ਮਨਪ੍ਰੀਤ ਸਿੰਘ ਭੁੱਲਰ, ਕਸ਼ਮੀਰ ਸਿੰਘ ਲੋਹਗੜ੍ਹ, ਸੀਨੀਅਰ ਆਗੂ ਸੁਖਮੰਦਰ ਸਿੰਘ, ਜੋਬਨ ਜੀਤ ਧਾਲੀਵਾਲ ਜ਼ਿਲ੍ਹਾ ਸੈਕਟਰੀ ਫ਼ਿਰੋਜ਼ਪੁਰ, ਗੁਲਸ਼ਨ ਸ਼ਰਮਾ, ਹਰਜਿੰਦਰ ਸਿੰਘ, ਲਾਲ ਸਿੰਘ ਨੰਬਰਦਾਰ, ਮੰਜੀਤ ਸਿੰਘ, ਲਖਵਿੰਦਰ ਸਿੰਘ ਭੰਗਾਲੀ, ਰਾਜੂ ਠੇਠਰ ਕਲਾਂ, ਹਰਜਿੰਦਰ ਸਿੰਘ ਧੀਰਾ, ਸਰਬਣ ਸਿੰਘ ਸਰਪੰਚ, ਮਨਜਿੰਦਰ ਸਿੰਘ, ਜਸਵਿੰਦਰ ਸਿੰਘ, ਸੱਤਪਾਲ ਸਿੰਘ ਠੇਠਰ ਖ਼ੁਰਦ, ਗੁਰਭੇਜ ਸਿੰਘ, ਹੈਪੀ ਸਰਪੰਚ, ਗਗਨ, ਗੁਰਸੇਵਕ ਸਿੰਘ ਹਕੂਮਤ ਵਾਲਾ, ਬਿੱਕਰ ਸਿੰਘ ਸਰਪੰਚ, ਤਰੁਣ ਬੁੱਟਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਹਗੀਰਾਂ ਲਈ ਲੰਗਰ ਲਗਾਇਆ <br/> ਅਗਲੀ ਖ਼ਬਰ ਅÏਰਤ ਕੋਲੋਂ ਮੋਬਾਈਲ ਦੀ ਖੋਹ ਕਰਨ 'ਤੇ ਦੋ ਵਿਰੁੱਧ ਮਾਮਲਾ ਦਰਜ
Ad Position 24