ਸ਼ਹਿਣਾ, 1 ਜੂਨ (ਸੁਰੇਸ਼ ਗੋਗੀ)-ਭਗਤ ਧੰਨਾ ਜੱਟ ਕਲੱਬ ਸ਼ਹਿਣਾ ਦੇ ਪ੍ਰਧਾਨ ਜਗਤਾਰ ਸਿੰਘ ਝੱਜ ਵਲੋਂ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬੁਰਜ ਫ਼ਤਿਹਗੜ੍ਹ ਲਿੰਕ ਰੋਡ 'ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਹਗੀਰਾਂ ਲਈ ਮਿੱਠੇ ਚੋਲ੍ਹਾਂ ਦਾ ਲੰਗਰ ਲਗਾਇਆ ਗਿਆ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ | ਬਾਬਾ ਪਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਕਲੱਬ ਵਲੋਂ ਸਮੇਂ-ਸਮੇਂ 'ਤੇ ਕਰਵਾਏ ਜਾਂਦੇ ਧਾਰਮਿਕ ਸਮਾਗਮ ਸ਼ਲਾਘਾਯੋਗ ਹਨ | ਇਸ ਮੌਕੇ ਪ੍ਰਧਾਨ ਜਗਤਾਰ ਸਿੰਘ ਝੱਜ, ਕੇਵਲ ਸਿੰਘ, ਬਲਵੰਤ ਸਿੰਘ ਝੱਜ, ਬੂਟਾ ਸਿੰਘ, ਦਰਸ਼ਨ ਸਿੰਘ ਰਹਿਲ, ਗੁਰਮੀਤ ਸਿੰਘ, ਤਾਰ ਸਿੰਘ, ਦਰਸ਼ਨ ਸਿੰਘ, ਗੁਰਜੰਟ ਸਿੰਘ ਝੱਜ, ਸੋਮਾ ਸਿੰਘ, ਗੁਰਇੰਦਰ ਸਿੰਘ ਝੰਜ, ਜੰਟਾ ਸਿੰਘ ਝੱਲੀ, ਮੇਜਰ ਸਿੰਘ ਆਦਿ ਹਾਜ਼ਰ ਸਨ |