ਸ਼ਹਿਣਾ, 1 ਜੂਨ (ਸੁਰੇਸ਼ ਗੋਗੀ)-ਬੀਤੇ ਦਿਨੀਂ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ ਸਿੱਖਿਆ) ਬਰਨਾਲਾ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਸਪਾਂਸਰਡ ਸਕੀਮ ਤਹਿਤ ਸਥਾਨਕ ਸ਼ਹੀਦ ਬੁੱਧੂ ਖਾਂ ਸ਼ੌਰਿਆ ਚੱਕਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 9ਵੀਂ ਅਤੇ 10ਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਇਕ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁਖੀ ਮੈਡਮ ਜਸਵੀਰ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦੀ ਇਕ ਰੋਜ਼ਾ ਯਾਤਰਾ ਕਰਵਾਈ ਗਈ | ਉਨ੍ਹਾਂ ਆਖਿਆ ਕਿ ਇਸ ਵਿੱਦਿਅਕ ਯਾਤਰਾ ਵਿਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 50 ਵਿਦਿਆਰਥੀ ਸ਼ਾਮਿਲ ਸਨ | ਟੂਰ ਪ੍ਰਬੰਧਕ ਅਧਿਆਪਕਾਂ ਅਮਨਪ੍ਰੀਤ ਸਿੰਘ, ਮੈਡਮ ਮੀਨੂੰ ਬਾਲਾ ਅਤੇ ਸੁਮਨ ਰਾਣੀ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਲੇਜ਼ਰ ਸ਼ੋਅ, ਡੋਮ ਥੀਏਟਰ, ਗਿਆਨ ਵਿਗਿਆਨ ਨਾਲ ਸਬੰਧਿਤ ਕਲਾ ਕਿ੍ਤਾਂ ਪ੍ਰਤੀ ਆਪਣੀ ਡੂੰਘੀ ਦਿਲਚਸਪੀ ਵਿਖਾਈ | ਇਸ ਟੂਰ ਰਾਹੀਂ ਉਨ੍ਹਾਂ ਨੂੰ ਬਹੁਤ ਕੁੱਝ ਨਵਾਂ ਸਿੱਖਣ ਨੂੰ ਮਿਲਿਆ ਤੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਹੋਇਆ | ਟੂਰ ਦੌਰਾਨ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ |