ਧੂਰੀ, 2 ਮਈ (ਸੰਜੇ ਲਹਿਰੀ)-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਲੁਧਿਆਣਾ ਤੋਂ ਜ਼ਿਮਨੀ ਚੋਣ ਲੜਾ ਕੇ ਉਸ ਦੀ ਰਾਜ ਸਭਾ ਸੀਟ ਖਾਲੀ ਕਰਵਾਉਣ ਦੀ ਕੋਸ਼ਿਸ਼ ਵਿਚ ਜੁਟੀ ਆਮ ਆਦਮੀ ਪਾਰਟੀ ਇਸ ਖਾਲੀ ਹੋਈ ਰਾਜ ਸਭਾ ਸੀਟ ਉੱਪਰ ਅਰਵਿੰਦ ਕੇਜਰੀਵਾਲ ਨੂੰ ਬਿਠਾਉਣ ਦੀ ਤਿਆਰੀ ਵਿਚ ਜੁਟੀ ਹੋਈ ਹੈ ਅਤੇ ਅਜਿਹਾ ਕਰਨ ਵਿਚ ਪਾਰਟੀ ਸਫਲ ਨਹੀਂ ਹੋਵੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਟਕਸਾਲੀ ਕਾਂਗਰਸੀ ਆਗੂ ਸ਼੍ਰੀ ਹੰਸ ਰਾਜ ਗੁਪਤਾ ਨੇ ਕਿਹਾ ਕਿ ਇੱਕ ਰਾਜ ਸਭਾ ਉਮੀਦਵਾਰ ਨੂੰ ਐਮ.ਐਲ.ਏ ਦੀ ਚੋਣ ਲੜਾਉਣ ਦੀ ਬਜਾਏ ਪਾਰਟੀ ਨੂੰ ਪੰਜਾਬ ਵਿਚੋਂ ਆਮ ਘਰ ਦਾ ਕੋਈ ਉਮੀਦਵਾਰ ਲੱਭਣਾ ਚਾਹੀਦਾ ਸੀ ਅਜਿਹਾ ਪ੍ਰਚਾਰ ਹੀ ਆਮ ਆਦਮੀ ਪਾਰਟੀ ਵਲੋਂ ਅਕਸਰ ਕੀਤਾ ਜਾ ਰਿਹਾ ਹੈ ਕਿ ਆਮ ਘਰਾਂ ਦੇ ਲੋਕਾਂ ਨੂੰ ਹੀ ਪਾਰਟੀ ਵਿਚ ਅੱਗੇ ਲਿਆਂਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੁਧਿਆਣਾ ਸੀਟ ਤੇ ਕਾਂਗਰਸ ਪਾਰਟੀ ਪੂਰੀ ਤਰਾ ਇੱਕਜੁੱਟ ਹੋ ਕੇ ਸ੍ਰੀ ਭਾਰਤ ਭੂਸ਼ਣ ਆਸੂ ਦੇ ਹੱਕ ਵਿਚ ਉਤਰੀ ਹੋਈ ਹੈ ਅਤੇ ਸ਼੍ਰੀ ਆਸੂ ਇਸ ਸੀਟ ਤੋਂ ਵੱਡੇ ਫ਼ਰਕ ਨਾਲ ਚੋਣ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ |