10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਹਿਕਾਰਤਾ ਅਦਾਰਿਆਂ ਵਿਚ ਫੈਲੇ ਭਿ੍ਸ਼ਟਾਚਾਰ 'ਤੇ ਨਕੇਲ ਪਾਉਣ ਦੀ ਕੀਤੀ ਮੰਗ <br/>

Ad Position 21
No active advertisement
ਅਜੀਤ ਡੈਸਕ 03-06-2025
ਸੰਗਰੂਰ, 2 ਜੂਨ (ਧੀਰਜ ਪਸ਼ੋਰੀਆ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਬੈਠਕ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੁੱਦਿਆਂ ਤੇ ਵਿਚਾਰਾਂ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕੀ ਕੇਂਦਰ ਸਰਕਾਰ ਡੈਮ ਸੇਫ਼ਟੀ ਐਕਟ ਤਹਿਤ ਪੰਜਾਬ ਦੇ ਕਿਸਾਨਾਂ ਨਾਲ ਪਾਣੀਆਂ ਦੇ ਮੁੱਦੇ ਤੇ ਧੱਕਾ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕੇਂਦਰ ਸਰਕਾਰ ਹੁਣ ਅਮਰੀਕਾ, ਅਸਟਰੇਲੀਆ ਤੇ ਨਿਊਜ਼ੀਲੈਂਡ ਵਰਗੇ ਦੇਸ਼ਾਂ ਨਾਲ ਪੋਲਟਰੀ ਤੇ ਦੁੱਧ ਸਬੰਧੀ ਸਮਝੌਤੇ ਕਰਨ ਜਾ ਰਹੀ ਹੈ ਜਿਸ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਵੱਡਾ ਅੰਦੋਲਨ ਸ਼ੁਰੂ ਕਰਨ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਹਿਕਾਰਤਾ ਜੋ ਕਿਸਾਨਾਂ ਦੀ ਜੀਵਨ ਰੇਖਾ ਹੈ ਦੇ ਅਦਾਰਿਆਂ ਵਿਚ ਫੈਲੇ ਭਿ੍ਸ਼ਟਾਚਾਰ 'ਤੇ ਨੱਥ ਪਾਈ ਜਾਵੇ | ਇਸ ਸਬੰਧੀ ਜਥੇਬੰਦੀ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਪਹਿਲਾਂ ਹੀ ਪੱਤਰ ਲਿਖਿਆ ਜਾ ਚੁੱਕਾ ਹੈ | ਇਸ ਮੀਟਿੰਗ ਨੂੰ ਹੋਰਾਂ ਤੋਂ ਇਲਾਵਾ ਮੀਤ ਪ੍ਰਧਾਨ ਰੋਹੀ ਸਿੰਘ ਮੰਗਵਾਲ, ਮਨਜਿੰਦਰ ਸਿੰਘ ਘਾਬਦਾਂ ਬਲਵਿੰਦਰ ਸਿੰਘ ਘੋੜੇਨਾਵ, ਗੁਰਚਰਨ ਸਿੰਘ ਭਿੰਡਰਾਂ, ਗੁਰਜੰਟ ਸਿੰਘ ਮੰਗਵਾਲ, ਸ਼ੀਤਲ ਸਿੰਘ ਕਲੋਦੀ, ਯਾਦਵਿੰਦਰ ਸਿੰਘ ਘਰਾਚੋਂ, ਮਲਕੀਤ ਸਿੰਘ ਲਖਮੀਰਵਾਲਾ, ਅਮਰੀਕ ਸਿੰਘ ਤੋਲੇਵਾਲ, ਪ੍ਰੀਤਇੰਦਰ ਸਿੰਘ ਗਰੇਵਾਲ, ਮੱਖਣ ਸਿੰਘ ਘਾਬਦਾਂ, ਸੁਖਵਿੰਦਰ ਸਿੰਘ ਕਪਿਆਲ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਖ਼ੁਸ਼ਹਾਲ ਬਣਾਉਣ ਲਈ ਕੇਂਦਰ ਸਰਕਾਰ ਝੋਨੇ ਦਾ ਭਾਅ 3000 ਰੁਪਏ ਪ੍ਰਤੀ ਕੁਇੰਟਲ ਕਰੇ-ਕਾਕੜਾ <br/> ਅਗਲੀ ਖ਼ਬਰ ਸੰਜੀਵ ਅਰੋੜਾ ਨੂੰ ਜ਼ਿਮਨੀ ਚੋਣ ਲੜਾ ਕੇ ਕੇਜਰੀਵਾਲ ਨੂੰ ਰਾਜ ਸਭਾ ਮੈਂਬਰ ਬਣਾਉਣ ਵਿਚ ਸਫਲ ਨਹੀਂ ਹੋਵੇਗੀ 'ਆਪ'-ਗੁਪਤਾ...
Ad Position 24