11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਜ਼ਿਲ੍ਹਾ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ

Ad Position 21
No active advertisement
ਅਜੀਤ ਡੈਸਕ 03-06-2025
ਸੰਗਰੂਰ, 2 ਜੂਨ (ਚੌਧਰੀ ਨੰਦ ਲਾਲ ਗਾਂਧੀ)-ਸ੍ਰੀ ਸੰਦੀਪ ਰਿਸ਼ੀ, ਡਿਪਟੀ ਕਮਿਸ਼ਨਰ ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਅਤੇ ਕਈ ਕਾਰਨਾਂ ਕਰ ਕੇ ਕਾਨੂੰਨ ਦੇ ਦਾਇਰੇ ਵਿਚ ਆਉਣ ਵਾਲੇ ਬੱਚਿਆਂ ਲਈ ਜੁਵੈਨਾਈਲ ਜਸਟਿਸ ਐਕਟ 2015 ਤਹਿਤ ਬਾਲ ਤਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ, ਇਸ ਬੋਰਡ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਯੋਗ ਫ਼ੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਬੱਚਿਆ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ | ਬਾਲ ਤਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ | ਜ਼ਿਲ੍ਹਾ ਸੰਗਰੂਰ ਵਿਚ ਚੱਲ ਰਹੀ ਬਾਲ ਤਲਾਈ ਕਮੇਟੀ ਅਤੇ ਜਸਟਿਸ ਬੋਰਡ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ, ਜਿਸ ਕਰ ਕੇ ਹੁਣ ਜੁਵੈਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ | ਉਨ੍ਹਾਂ ਕਿਹਾ ਕਿ ਇਹਨਾਂ ਦੀ ਨਿਯੁਕਤੀ ਜੁਵੈਨਾਈਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ | ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ ਉੱਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕਰ ਸਕਦੇ ਹਨ | ਵਧੇਰੀ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ | ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਨ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ ਪੱਤਰ ਵਿਭਾਗ ਦੇ ਦਫ਼ਤਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਭੇਜ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕੰਪਿਊਟਰ ਅਧਿਆਪਕ 5 ਨੂੰ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਕਰਨਗੇ ਰੋਸ ਰੈਲੀ <br/>
Ad Position 24