11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 03-06-2025
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ, ਦਰਸ਼ਨ ਸਿੰਘ ਖੇੜੀ)-ਗੁਰਦੁਆਰਾ ਨਾਨਕ ਦਰਬਾਰ ਸਾਹਿਬ ਕਪੂਰਾ ਪੱਤੀ ਖੇੜੀ ਕਲਾਂ (ਚਹਿਲਾਂ) ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਕਵੀਸ਼ਰੀ ਅਤੇ ਢਾਡੀ ਜਥਿਆਂ ਵਲੋਂ ਢਾਡੀ ਵਾਰਾਂ ਰਾਹੀਂ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਲਈ ਵੱਖ-ਵੱਖ ਪੜਾਵਾਂ 'ਤੇ ਲੰਗਰ ਵੀ ਲਾਏ ਗਏ ਅਤੇ ਪੰਜ ਪਿਆਰਿਆਂ ਦਾ ਸਨਮਾਨ ਵੀ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਨੇ ਆਈਆਂ ਸੰਗਤਾਂ ਅਤੇ ਢਾਡੀ ਜਥਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ, ਪ੍ਰਧਾਨ ਜਰਨੈਲ ਸਿੰਘ, ਮਾ ਅਵਤਾਰ ਸਿੰਘ, ਅਤਰ ਸਿੰਘ ਚਹਿਲ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਡਾ. ਨਿਰਾਤਾ ਰਾਮ, ਕਿ੍ਸ਼ਨਜੀਤ ਸਿੰਘ, ਗਿੰਨੀ ਖੇੜੀ,ਐਸ.ਡੀ.ਓ ਜਗਰੂਪ ਸਿੰਘ, ਪੰਚ ਹਰਮੇਲ ਸਿੰਘ, ਮਹਿਕਪ੍ਰੀਤ ਕੌਰ, ਸਰਬਜੀਤ ਕੌਰ, ਹਰਨੇਕ ਸਿੰਘ, ਅਮਨਦੀਪ ਸਿੰਘ, ਮਾ. ਸੁਖਦੀਪ ਸਿੰਘ, ਮਾ. ਰਣਧੀਰ ਸਿੰਘ, ਜਗਤਾਰ ਸਿੰਘ ਸੋਨੀ, ਨਛੱਤਰ ਸਿੰਘ ਆੜਤੀਆ, ਮਾ ਜਗਰੂਪ ਸਿੰਘ, ਮਲਕੀਤ ਸਿੰਘ ਫ਼ੌਜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ-ਮਲੇਰਕੋਟਲਾ 'ਚ ਝੋਨੇ ਨੂੰ ਛੱਡ ਕੇ 5000 ਏਕੜ ਦੇ ਕਰੀਬ ਰਕਬੇ ਵਿਚ ਹੋਵੇਗੀ ਮੱਕੀ ਦੀ ਕਾਸ਼ਤ ਅਗਲੀ ਖ਼ਬਰ ਜ਼ਿਲ੍ਹਾ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ
Ad Position 24