11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 03-06-2025
ਲੌਂਗੋਵਾਲ, 2 ਜੂਨ (ਸ.ਸ.ਖੰਨਾ)-ਸਥਾਨਕ ਪੱਤੀ ਜੈਦ ਗੁਰਦੁਆਰਾ ਬਾਬਾ ਨਰਾਇਣ ਦਾਸ ਵਿਖੇ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿਛਲੇ ਕਈ ਦਿਨਾਂ ਤੋਂ ਬੀਬੀਆਂ ਵਲੋਂ ਲਗਾਤਾਰ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਜਾਪ ਚੱਲ ਰਹੇ ਸਨ ਜਿਨ੍ਹਾਂ ਦੇ ਅੱਜ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਪਵਿੱਤਰ ਸਿੰਘ ਵਲੋਂ ਸ਼ਹੀਦਾਂ ਦੀ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਦੇ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ ਉਪਰੰਤ ਸੰਗਤਾਂ ਦੇ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਨੇਜਰ ਮਨਪ੍ਰੀਤ ਸਿੰਘ, ਗੁਰਮੀਤ ਸਿੰਘ ਲੱਲੀ, ਬਲਿਹਾਰ ਸਿੰਘ ਨੰਬਰਦਾਰ, ਕੌਂਸਲਰ ਜਗਜੀਤ ਸਿੰਘ ਕਾਲਾ, ਗੁਰਦੀਪ ਸਿੰਘ ਸੋਨੀ, ਕੁਲਦੀਪ ਸਿੰਘ ਦੂਲੋ, ਨਿਰਮਲ ਸਿੰਘ ਨਿੰਮਾ ਲਖਮੀਰਵਾਲਾ, ਕਾਂਤਾ ਰਾਣੀ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਦੇ ਬਲਾਕ ਦਿੜ੍ਹਬਾ ਦੀ ਹੋਈ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ-ਮਲੇਰਕੋਟਲਾ 'ਚ ਝੋਨੇ ਨੂੰ ਛੱਡ ਕੇ 5000 ਏਕੜ ਦੇ ਕਰੀਬ ਰਕਬੇ ਵਿਚ ਹੋਵੇਗੀ ਮੱਕੀ ਦੀ ਕਾਸ਼ਤ
Ad Position 24