11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਿਹਾਲੂਵਾਲ 'ਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ <br/>

Ad Position 21
No active advertisement
ਅਜੀਤ ਡੈਸਕ 03-06-2025
ਮਹਿਲ ਕਲਾਂ, 2 ਜੂਨ (ਅਵਤਾਰ ਸਿੰਘ ਅਣਖੀ)-ਪਿੰਡ ਨਿਹਾਲੂਵਾਲ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵਲੋਂ ਡਾ: ਹਰਮਨਦੀਪ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਅਮਨਦੀਪ ਕੌਰ ਸਹਾਇਕ ਪ੍ਰੋਫੈਸਰ, ਫਾਰਮ ਸਲਾਹਕਾਰ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਸਬੰਧੀ ਵਿਸਥਾਰ-ਪੂਰਵਕ ਚਾਨਣਾ ਪਾਇਆ | ਸ੍ਰੀ ਸਨਵਿੰਦਰਪਾਲ ਸਿੰਘ ਬਰਾੜ ਬਲਾਕ ਤਕਨੀਕੀ ਮੈਨੇਜਰ ਨੇ ਕਿਸਾਨਾਂ ਨੂੰ ਸਰੋਂ੍ਹ ਦੀ ਪ੍ਰੋਸੈਸਿੰਗ ਕਰਨ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਕਿਸਾਨਾਂ ਨੂੰ ਘਰ ਵਿਚ ਖਾਣ ਵਾਲੀਆਂ ਵਸਤੂਆਂ ਆਪਣੇ ਹੀ ਖੇਤਾਂ ਵਿਚ ਜੈਵਿਕ ਖੇਤੀ ਰਾਹੀਂ ਪੈਦਾ ਕਰਨ ਲਈ ਪ੍ਰੇਰਿਆ | ਇਸ ਮੌਕੇ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਖੇਤੀਬਾੜੀ-ਸਹਾਇਕ ਧੰਦੇ ਜਿਵੇਂ ਕਿ ਬੱਕਰੀ-ਪਾਲਣ, ਡੇਅਰੀ-ਪਾਲਣ, ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲ ਲੈਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਅਤੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਸਬੰਧੀ ਜ਼ਰੂਰੀ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ | ਕੁਲਵੀਰ ਸਿੰਘ ਮਾਨ ਏ.ਟੀ.ਐਮ. ਨੇ ਕਿਸਾਨਾਂ ਨੂੰ ਆਤਮਾ ਪ੍ਰੋਜੈਕਟ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਕੁਲਦੀਪ ਸਿੰਘ ਬੇਲਦਾਰ, ਗੁਣਤਾਰ ਸਿੰਘ, ਕੰਵਲਦੀਪ ਸਿੰਘ ਤੋਂ ਇਲਾਵਾ ਕਿਸਾਨ ਗੁਰਦੀਪ ਸਿੰਘ, ਬਲਵੀਰ ਸਿੰਘ, ਰਣਵੀਰ ਸਿੰਘ, ਗੁਰਮੇਲ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਧ ਬਾਬਾ ਅਮਰ ਦਾਸ ਦੀ 8ਵੀਂ ਬਰਸੀ ਮੌਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਜੇਲ੍ਹਾਂ 'ਚ ਮਰਨ ਵਰਤ 'ਤੇ ਬੈਠੇ ਕਿਸਾਨ ਹਾਲਤ ਹੋਈ ਨਾਜ਼ੁਕ, ਕੋਈ ਨੁਕਸਾਨ ਹੋਇਆ ਤਾਂ ਜ਼ਿੰਮੇਵਾਰ ਹੋਵੇਗੀ ਸਰਕਾਰ-ਰਣ ਸਿ...
Ad Position 24