11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਿੱਧ ਬਾਬਾ ਅਮਰ ਦਾਸ ਦੀ 8ਵੀਂ ਬਰਸੀ ਮੌਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 03-06-2025
ਤਪਾ ਮੰਡੀ, 2 ਜੂਨ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਘੁੰਨਸ ਦੇ ਡੇਰਾ ਸ੍ਰੀ ਸ੍ਰੀ 108 ਸਿੱਧ ਬਾਬਾ ਅਮਰ ਦਾਸ ਵਿਖੇ ਸਮੂਹ ਨਗਰ ਦੇ ਸਹਿਯੋਗ ਨਾਲ ਡੇਰਾ ਸੰਚਾਲਕ ਸੰਤ ਬਾਬਾ ਪੂਰਨ ਦਾਸ ਦੀ ਦੇਖ-ਰੇਖ ਹੇਠ ਮਹਾਨ ਸ਼ਕਤੀ ਦੇ ਮਾਲਕ ਅਤੇ ਤਪੱਸਵੀ ਸੰਤ ਬਾਬਾ ਅਮਰ ਦਾਸ ਦੀ 8ਵੀਂ ਬਰਸੀ ਮੌਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਸਾਬਕਾ ਸੰਸਦੀ ਸਕੱਤਰ ਸੰਤ ਬਾਬਾ ਬਲਬੀਰ ਸਿੰਘ ਘੁੰਨਸ ਨੇ ਆਪਣੇ ਸੰਬੋਧਨ ਦੌਰਾਨ ਸੰਤਾਂ ਦੀ ਜੀਵਨੀ ਬਾਰੇ ਚਾਨਣਾ ਪਾਇਆ ਅਤੇ ਸੰਗਤ ਨੂੰ ਸੰਤਾਂ ਵਲੋਂ ਦਿਖਾਏ ਗਏ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਡੇਰਾ ਸੰਚਾਲਕ ਬਾਬਾ ਪੂਰਨ ਦਾਸ ਨੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਪਹੁੰਚੇ ਪਤਵੰਤਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਦਿਆਂ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸੰਤ ਬਾਬਾ ਭਗਵਾਨ ਦਾਸ ਤਪਾ, ਸੰਤ ਵਿਵੇਕ ਮੁਨੀ, ਸੰਤ ਮੱਘਰ ਦਾਸ, ਮਹੰਤ ਸੰਜੂ ਨਾਥ ਡੇਰਾ ਕਲੋਦਾ ਨਰਵਾਣਾ (ਜੀਂਦ), ਬਾਬਾ ਸਤੀਸ਼ ਨਾਥ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਸਰਪੰਚ ਬੇਅੰਤ ਸਿੰਘ ਬੰਤੀ, ਵਿਜੇ ਕੁਮਾਰ ਘੁੰਨਸ, ਜਗਦੀਸ਼ ਰਾਏ ਘੁੰਨਸ, ਜਤਿੰਦਰ ਕੁਮਾਰ, ਚੇਤਨ ਕੁਮਾਰ, ਰਾਮ ਕੁਮਾਰ, ਕਿ੍ਸ਼ਨ ਕੁਮਾਰ, ਡਾ: ਸੂਬਾ ਸਿੰਘ, ਪੰਚ ਜਗਸੀਰ ਸਿੰਘ, ਪੰਚ ਮਨਪ੍ਰੀਤ ਸਿੰਘ, ਪੰਚ ਚਮਕੌਰ ਸਿੰਘ,ਪੰਚ ਬੂਟਾ ਸਿੰਘ, ਪੰਚ ਚਮਕੌਰ ਡਾਢੂ, ਪੰਚ ਦਰਸ਼ਨ ਸਿੰਘ, ਜੋਗਿੰਦਰ ਸਿੰਘ, ਨੰਬਰਦਾਰ ਨਿਰਭੈ ਸਿੰਘ, ਮਨੀ ਸਿੰਘ, ਨਾਜ਼ਰ ਸਿੰਘ, ਅਮਰੀਕ ਸਿੰਘ, ਜਗਤਾਰ ਸਿੰਘ, ਜਸਬੀਰ ਸਿੰਘ, ਗੁਰਤੇਜ ਸਿੰਘ, ਨੰਬਰਦਾਰ ਮਿੱਠੂ ਸਿੰਘ, ਬਾਬਾ ਸ਼ਿੰਦਰ ਸਿੰਘ, ਵਿਸਾਖਾ ਸਿੰਘ ਘੰੁਨਸ, ਲਛਮਣ ਸਿੰਘ, ਮੰਗਤ ਰਾਏ, ਜੀਵਨ ਔਜਲਾ, ਸੁਭਾਸ਼ ਕੁਮਾਰ, ਪੰਕਜ ਕੁਮਾਰ, ਸਾਬਕਾ ਸਰਪੰਚ ਜਗਤਾਰ ਸਿੰਘ, ਸਾਬਕਾ ਸਰਪੰਚ ਠੰਡੂ ਰਾਮ, ਸਬੱਬਦੀਪੂ ਬੂਟਾਂ ਵਾਲਾ, ਮਹਿਮਾ ਚੱਠਾ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਪਵਨ ਬਤਾਰਾ, ਭੂਸ਼ਨ ਰੂੜੇਕੇ, ਰਤਿਸ਼ ਗਰਗ, ਅਰਜਨ ਸਿੰਘ ਗੁੱਜਰ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਨੇ ਆਪਣੀ ਹਾਜ਼ਰੀ ਲਵਾਈ ਅਤੇ ਸੰਤਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਬੱਡੀ ਦਾ ਕੈਂਪ ਲਗਾਇਆ <br/> ਅਗਲੀ ਖ਼ਬਰ ਨਿਹਾਲੂਵਾਲ 'ਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ <br/>
Ad Position 24