ਧੂਰੀ, 2 ਜੂਨ (ਲਖਵੀਰ ਸਿੰਘ ਧਾਂਦਰਾ)-ਨੇੜਲੇ ਪਿੰਡ ਭੋਜੋਵਾਲੀ ਦੀ ਗ੍ਰਾਂਮ ਪੰਚਾਇਤ ਵਲੋਂ ਸਰਪੰਚ ਜਗਸੀਰ ਸਿੰਘ ਜੱਗਾ ਭੋਜੋਵਾਲੀ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਪਿੰਡ ਵਿਚ ਕਬੱਡੀ ਦਾ ਕੈਂਪ ਲਗਾਇਆ ਗਿਆ, ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਜਗਸੀਰ ਸਿੰਘ ਜੱਗਾ ਭੋਜੋਵਾਲੀ ਅਤੇ ਅਮਰੀਕ ਸਿੰਘ ਭੋਜੋਵਾਲੀ ਚੇਅਰਮੈਨ ਵੇਰਕਾ ਮਿਲਕ ਪਲਾਂਟ ਸੰਗਰੂਰ ਨੇ ਕਿਹਾ ਕਿ ਇਸ ਕਬੱਡੀ ਦੇ ਕੈਂਪ ਵਿਚ ਨੌਜਵਾਨਾਂ ਨੂੰ ਕਬੱਡੀ ਦੀ ਟਰੇਨਿੰਗ ਉੱਘੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੱਤਾ ਚਨੇੜੀ ਦੇ ਰਹੇ ਹਨ ਅਤੇ ਇਸ ਕੈਂਪ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ ਅਤੇ ਉਨ੍ਹਾਂ ਕਿਹਾ ਕਿ ਇਸ ਕਬੱਡੀ ਦੇ ਕੈਂਪ ਸਬੰਧੀ ਬੱਚਿਆਂ ਅਤੇ ਨੌਜਵਾਨਾਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੇੜਲੇ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਕਬੱਡੀ ਦੇ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਤਾਂ ਕਿ ਨੌਜਵਾਨ ਸਰੀਰਕ ਤੌਰ ਤੇ ਆਪਣੇ ਆਪ ਨੂੰ ਫਿਟ ਰੱਖ ਸਕਣ | ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਹਾਜ਼ਰ ਸਨ |