11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਕੂਲ ਆਫ਼ ਐਮੀਨੈਂਸ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 03-06-2025
ਸੰਦੌੜ, 2 ਜੂਨ (ਗੁਰਪ੍ਰੀਤ ਸਿੰਘ ਚੀਮਾ)-ਸਕੂਲ ਆਫ਼ ਐਮੀਂਨੇਂਸ ਸੰਦੋੜ ਦੇ ਸੈਸ਼ਨ 2024-25 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਦਲਬੀਰ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ | ਇਸ ਸਮਾਰੋਹ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਅਤੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਸਿੱਖਿਆ ਵਿਭਾਗ ਵਲੋਂ ਲਈ ਗਈ ਪ੍ਰੀਖਿਆ ਐਂਨ.ਐਮ.ਐੱਮ.ਐੱਸ ਨੂੰ ਸਫਲ ਤਰੀਕੇ ਨਾਲ ਪਾਸ ਕਰਨ ਵਾਲੇ ਵਿਦਿਆਰਥਣ ਮਨਵੀਰ ਕੌਰ ਜਮਾਤ ਨੌਵੀਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਇਨਾਮ ਵੰਡ ਸਮਾਰੋਹ ਨੂੰ ਸ. ਚਰਨਜੀਤ ਸਿੰਘ ਕਹਿਲ ਦੇ ਵੱਡੇ ਭਰਾ ਐਨ.ਆਈ ਮਨਜੀਤ ਸਿੰਘ ਟੀਟੂ ਨੇ ਸਪਾਂਸਰ ਕੀਤਾ | ਇਸ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪਿ੍ੰਸੀਪਲ ਦਲਬੀਰ ਸਿੰਘ ਨੇ ਇਸ ਸਕੂਲ ਦੀ ਦਸਵੀਂ ਦੇ ਨਤੀਜੇ ਵਿਚੋਂ ਪੂਰੇ ਜ਼ਿਲੇ੍ਹ ਵਿਚੋਂ ਪਹਿਲੇ ਸਥਾਨ 'ਤੇ ਆਈ ਵਿਦਿਆਰਥਣ ਜਸਮੀਤ ਕੌਰ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਇਸ ਵਿਦਿਆਰਥਣ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਲੇਰਕੋਟਲਾ ਦੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ ਨਾਲ ਪੂਰਾ ਦਿਨ ਬਤੀਤ ਕਰਨ ਦਾ ਸਮਾਂ ਮਿਲਿਆ ਜੋ ਸਕੂਲ ਲਈ ਮਾਣ ਦੀ ਗੱਲ ਹੈ | ਇਸ ਮੌਕੇ ਸਰਪੰਚ ਸ੍ਰੀਮਤੀ ਸਰਬਜੀਤ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਸ਼ੀਰ ਮੁਹੰਮਦ, ਉਪ ਚੇਅਰਮੈਨ ਚਰਨਜੀਤ ਕੌਰ, ਮੈਂਬਰ ਰਵਿੰਦਰ ਕੌਰ, ਮੈਂਬਰ ਮਮਤਾ ਰਾਣੀ, ਮੈਂਬਰ ਬਲਦੇਵ ਸਿੰਘ, ਮੈਂਬਰ ਕਿਰਨਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ | ਇਸ ਮੌਕੇ ਸਕੂਲ ਸਟਾਫ਼ ਸਮੇਤ ਵਿਦਿਆਰਥੀਆਂ ਦੇ ਮਾਪੇ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਕਬੱਡੀ ਦਾ ਕੈਂਪ ਲਗਾਇਆ <br/>
Ad Position 24