ਸੰਦÏੜ, 2 ਜੂਨ (ਜਸਵੀਰ ਸਿੰਘ ਜੱਸੀ)-ਪੁਲਿਸ ਪ੍ਰਸ਼ਾਸਨ, ਸਿਵਲ ਪ੍ਰਸ਼ਾਸਨ ਨਸ਼ਿਆਂ ਦੇ ਵਿਰੁੱਧ ਆਪਣਾ ਕੰਮ ਕਰ ਰਹੀਆਂ ਹਨ, ਉਥੇ ਹੀ ਹਰ ਨਾਗਰਿਕ ਦਾ ਵੀ ਫਰਜ਼ ਬਣਦਾ ਹੈ ਕਿ ਉਹ ਨਸ਼ਿਆਂ ਦੇ ਖਿਲਾਫ਼ ਆਵਾਜ਼ ਬੁਲੰਦ ਕਰ ਕੇ ਇਸ ਬਿਮਾਰੀ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦੇਵੇ ਕਿਉਂਕਿ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਨਸ਼ਿਆਂ ਦਾ ਜੜੋਂ ਖਾਤਮਾ ਬਹੁਤ ਜ਼ਰੂਰੀ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਲੇਰਕੋਟਲਾ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਕੀਤਾ ¢ ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਜੰਗ ਦੀ ਅਮਨ ਪਸੰਦ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ¢ ਉਨਾਂ ਕਿਹਾ ਇਸ ਮੁਹਿੰਮ ਸਦਕਾ ਨÏਜਵਾਨ ਨੇ ਨਸ਼ਿਆਂ ਤੋਂ ਪਾਸਾ ਵੱਟ ਕੇ ਆਪਣਾ ਇਲਾਜ਼ ਕਰਵਾ ਰਹੇ ਹਨ¢ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਨਸ਼ਿਆਂ ਦਾ ਕੋਹੜ ਵੱਢਣਾ ਬਹੁਤ ਜ਼ਰੂਰੀ ਹੈ¢ ਅਸੀਂ ਆਪਣੇ ਹਲਕੇ ਵਿੱਚ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਦਾ ਇਲਾਜ ਕਰਵਾ ਕੇ ਉਨਾਂ ਦੇ ਮਾਪਿਆਂ ਨੂੰ ਸÏਾਪਾਂਗੇ ¢ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜਕੇ ਇਸ ਮੁਹਿੰਮ ਦਾ ਹਿੱਸਾ ਬਣ ਕੇ ਨਸ਼ਿਆਂ ਖਿਲਾਫ ਜੰਗ ਵਿੱਚ ਆਪਣਾ ਸਾਥ ਦੇਣ¢ ਵਿਧਾਇਕ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵ ਬਣਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ¢ ਉਹਨਾਂ ਕਿਹਾ ਕਿ ਨਸ਼ਿਆਂ ਤੋਂ ਸਭਨਾਂ ਨੂੰ ਦੂਰ ਰਹਿਣਾ ਚਾਹੀਦਾ ਹੈ ਅਤੇ ਸਾਡੇ ਆਸ-ਪਾਸ ਜਿਹੜਾ ਵੀ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ, ਉਸ ਨੂੰ ਸਹੀ ਰਾਹ ਉੱਤੇ ਲੈ ਕੇ ਆਉਣ ਲਈ ਯਤਨ ਕੀਤੇ ਜਾਣ¢ ਉਨਾਂ ਕਿਹਾ ਕਿ ਨਸ਼ਾ ਤਸਕਰਾਂ ਜਾਂ ਸÏਦਾਗਰਾਂ ਦੀ ਜਾਣਕਾਰੀ ਤੁਰੰਤ ਬਿਨਾਂ ਕਿਸੇ ਡਰ ਦੇ ਪੁਲਿਸ ਨੂੰ ਦਿੱਤੀ ਜਾਵੇ¢ ਉਨਾਂ ਕਿਹਾ ਕਿ ਪੰਜਾਬ ਦੀ ਜਵਾਨੀ ਹੁਣ ਪੰਜਾਬ ਸਰਕਾਰ ਦਾ ਸਾਥ ਦਿੰਦੀ ਹੋਈ ਨਸ਼ਿਆਂ ਦਾ ਖਾਤਮਾ ਕਰ ਕੇ ਹੀ ਦਮ ਲਵੇਗੀ¢