ਸੰਗਰੂਰ, 2 ਜੂਨ (ਚੌਧਰੀ ਨੰਦ ਲਾਲ ਗਾਂਧੀ)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਜਾਰੀ ਪੱਤਰ ਵਿਚ ਦਰਜ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਨਵਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬਧੀਆਂ ਹਾਸਿਲ ਕੀਤੀ ਹੋਵੇ, ਉਹ ਅਸਾਧਾਰਨ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ, ਜੋ ਕਿ ਰਾਸ਼ਟਰੀ ਪੱਧਰ 'ਤੇ ਮਾਨਤਾ ਦੇ ਹੱਕਦਾਰ ਹਨ, ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਰਜਿਸਟਰੇਸ਼ਨ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਵੈੱਬਸਾਈਟ 'ਤੇ ਰਜਿਸਟਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ 2025 ਹੈ | ਉਨ੍ਹਾਂ ਦੱਸਿਆ ਕਿ ਐਵਾਰਡ ਵਿਚ ਇੱਕ ਮੈਡਲ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵਲੋਂ ਦਿੱਤਾ ਜਾਂਦਾ ਹੈ | ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਦਾ ਰਜਿਸਟਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ |