ਭਵਾਨੀਗੜ੍ਹ, 2 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਘਰਾਚੋਂ ਦੇ ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਵਿਖੇ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਵਿਸ਼ੇਸ਼ ਤੌਰ 'ਤੇ ਬਜ਼ੁਰਗਾਂ ਨੂੰ ਮਿਲਣ ਲਈ ਪਹੁੰਚੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸ਼ਰਮ ਦੇ ਮੁਖੀ ਅਵਿਨਾਸ਼ ਰਾਣਾ ਨੇ ਦੱਸਿਆ ਕਿ ਉਨ੍ਹਾਂ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਬਿਰਧ ਆਸ਼ਰਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਸ਼੍ਰੀ ਰਾਣਾ ਨੇ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਨੂੰ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਬੇਸਹਾਰਾ ਬਜ਼ੁਰਗਾਂ ਨੂੰ ਆਸ਼ਰਮ ਵਿਚ ਲਿਆ ਕੇ ਇਨ੍ਹਾਂ ਦੀ ਸੇਵਾ ਸੰਭਾਲ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਹਰ ਤਿਉਹਾਰ ਇਨ੍ਹਾਂ ਬਜ਼ੁਰਗਾਂ ਨਾਲ ਪਰਿਵਾਰ ਦੀ ਤਰ੍ਹਾਂ ਹੀ ਮਨਾਇਆ ਜਾਂਦਾ ਹੈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੀਕਿਊਟਿਵ ਮੈਂਬਰ ਮੁਖਵਿੰਦਰ ਸਿੰਘ ਖਾਪੜਖੇੜੀ ਨੇ ਆਖਿਆ ਕਿ ਕਿਹਾ ਕਿ ਬਜ਼ੁਰਗਾਂ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ, ਨਿਆਸਰਿਆਂ ਨੂੰ ਆਸਰਾ ਦੇਣਾ ਬਹੁਤ ਵੱਡਾ ਕਾਰਜ ਹੈ | ਉਕਤ ਦੋਵੇਂ ਆਗੂਆਂ ਨੇ ਆਸ਼ਰਮ ਦੇ ਪ੍ਰਬੰਧਕਾਂ ਵਲੋਂ ਕੀਤੇ ਜਾਂਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ | ਇਸ ਮੌਕੇ 'ਤੇ ਰੇਨੂ ਰਾਣਾ ਕਨਵੀਨਰ ਹਿਊਮਨ ਰਾਈਟਸ ਸੈਲ, ਦਿਲਰਾਜ ਸਿੰਘ ਗਿੱਲ, ਸੁਰਜੀਤ ਸਿੰਘ ਪ੍ਰਧਾਨ ਅੰਮਿ੍ਤਸਰ ਅਕਾਲੀ ਦਲ ਸ਼ਹਿਰੀ, ਕਰਨੈਲ ਸਿੰਘ, ਆਸਵੀਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |