11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਵਿਕਸਤ ਖੇਤੀਬਾੜੀ ਸੰਕਲਪ ਅਭਿਆਨ ਸੰਗਰੂਰ ਦੇ ਕਈ ਪਿੰਡਾਂ ਵਿਚ ਨਵੀਆਂ ਖੇਤੀ ਤਕਨੀਕਾਂ ਅਤੇ ਕਿਸਾਨ ਭਲਾਈ ਸਕੀਮਾਂ ਦੀ ਦਿੱਤੀ ਜਾਣਕਾਰੀ <br/>

Ad Position 21
No active advertisement
ਅਜੀਤ ਡੈਸਕ 03-06-2025
ਸੰਗਰੂਰ/ਮਸਤੂਆਣਾ ਸਾਹਿਬ, 2 ਜੂਨ (ਧੀਰਜ ਪਸ਼ੋਰੀਆ, ਸਤਿਨਾਮ ਸਿੰਘ ਦਮਦਮੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ, ਖੇੜੀ, ਸੰਗਰੂਰ ਵਲੋਂ ਵਿਕਸਤ ਖੇਤੀਬਾੜੀ ਸੰਕਲਪ ਅਭਿਆਨ ਦੇ ਤਹਿਤ ਪਿੰਡ ਨੱਤਾਂ, ਲੱਡਾ, ਦੁੱਗਾਂ, ਕੂਨਰਾਂ, ਨਮੋਲ ਅਤੇ ਸ਼ੇਰੋਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ ਇਸ ਮੌਕੇ ਡਾ. ਮਨਦੀਪ ਸਿੰਘ, ਡਾ. ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪਲਾਂਟ ਪ੍ਰੋਟੈਕਸ਼ਨ) ਨੇ ਝੋਨੇ ਅਤੇ ਬਾਸਮਤੀ ਦੇ ਬੀਜ ਦੀ ਸੋਧ ਅਤੇ ਸਾਉਣੀ ਦੀਆਂ ਫਸਲਾਂ ਵਿਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗ਼ਬਾਨੀ) ਨੇ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਦੇ ਨਾਲ-ਨਾਲ ਖੁੰਬਾਂ ਦੀ ਕਾਸ਼ਤ ਬਾਰੇ ਵੀ ਜਾਣਕਾਰੀ ਦਿੱਤੀ | ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਨੇ ਝੋਨੇ ਦੀ ਸਿੱਧੀ ਬਿਜਾਈ ਅਤੇ ਝੋਨੇ ਦੀ ਮਸ਼ੀਨੀ ਲੁਆਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਡਾ. ਰੁਕਿੰਦਰ ਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਝੋਨੇ ਦੀਆਂ ਉੱਨਤ ਕਿਸਮਾਂ, ਪਨੀਰੀ ਦੀ ਦੇਖਭਾਲ ਅਤੇ ਲੁਆਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਝੋਨੇ ਦੀ ਸਿੱਧੀ ਬਿਜਾਈ ਵਿਚ ਨਦੀਨਾਂ ਦੀ ਰੋਕਥਾਮ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਵੀ ਨੁਕਤੇ ਸਾਂਝੇ ਕੀਤੇ | ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਪੇਂਡੂ ਸੁਆਣੀਆਂ ਅਤੇ ਕਿਸਾਨ ਬੀਬੀਆਂ ਨੂੰ ਸੈਲਫ਼ ਹੈਲਪ ਗਰੁੱਪ ਬਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਬੀਬੀਆਂ ਨੂੰ ਗ੍ਰਹਿ ਪ੍ਰਬੰਧ ਬਾਰੇ ਅਹਿਮ ਜਾਣਕਾਰੀ ਵੀ ਦਿੱਤੀ | ਮੈਡਮ ਅਮਰਦੀਪ ਕੌਰ (ਪ੍ਰੋਗਰਾਮ ਸਹਾਇਕ) ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾਉਣ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਕਿਸਾਨਾਂ ਨੂੰ ਖੇਤੀਬਾੜੀ ਸਹਿਤ ਵੀ ਵੰਡਿਆ ਗਿਆ ਅਤੇ ਕਿਸਾਨਾਂ ਵਲੋਂ ਲਿਆਂਦੇ ਮੱਕੀ ਦੇ ਬੂਟਿਆਂ ਅਤੇ ਝੋਨੇ ਦੀ ਪਨੀਰੀ ਦੀ ਜਾਂਚ ਕਰ ਕੇ ਢੁਕਵੇਂ ਸੁਝਾਅ ਦਿੱਤੇ ਗਏ | ਇਨਾਂ ਕੈਂਪਾਂ ਵਿਚ ਖੇਤੀਬਾੜੀ ਨਾਲ ਸਬੰਧਿਤ ਵਿਭਾਗਾਂ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ |

Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਸ਼ੇਰਪੁਰ ਦੇ ਕਵੀਆਂ ਵਲੋਂ ਜੂਨ ਮਹੀਨੇ ਦੇ ਸ਼ਹੀਦਾਂ ਨੂੰ ਰਚਨਾਵਾਂ ਰਾਹੀਂ ਭਾਵ ਭਿੰਨੀ ਸ਼ਰਧਾਂਜਲੀ <br/> ਅਗਲੀ ਖ਼ਬਰ ਵੱਡੀ ਈਦਗਾਹ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ <br/>
Ad Position 24