11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਾਹਿਤ ਸਭਾ ਸ਼ੇਰਪੁਰ ਦੇ ਕਵੀਆਂ ਵਲੋਂ ਜੂਨ ਮਹੀਨੇ ਦੇ ਸ਼ਹੀਦਾਂ ਨੂੰ ਰਚਨਾਵਾਂ ਰਾਹੀਂ ਭਾਵ ਭਿੰਨੀ ਸ਼ਰਧਾਂਜਲੀ <br/>

Ad Position 21
No active advertisement
ਅਜੀਤ ਡੈਸਕ 03-06-2025
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)-ਸਾਹਿਤ ਸਭਾ ਸ਼ੇਰਪੁਰ ਦੀ ਮਹੀਨਾਵਾਰ ਇਕੱਤਰਤਾ ਸਭਾ ਦੇ ਸਰਪ੍ਰਸਤ ਸਰਬਾਂਗੀ ਲੇਖਕ ਸੁਖਦੇਵ ਸਿੰਘ ਅÏਲਖ ਦੀ ਪ੍ਰਧਾਨਗੀ ਹੇਠ ਹੋਈ | ਹਾਜ਼ਰੀਨ ਕਵੀਆਂ ਵੱਲੋਂ ਪੰਜਾਬ ਦੇ ਪ੍ਰਸਿੱਧ ਵਿਦਵਾਨ ਡਾ. ਰਤਨ ਸਿੰਘ ਜੱਗੀ ਅਤੇ ਪਾਕਿਸਤਾਨ ਦੇ ਮਸ਼ਹੂਰ ਪੰਜਾਬੀ ਕਵੀ ਤਜਮੁਲ ਕਲੀਮ ਦੇ ਬੇਵਕਤੀ ਵਿਛੋੜੇ ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਚੜ੍ਹਦੇ ਲਹਿੰਦੇ ਪੰਜਾਬ ਦੀਆਂ ਇਹਨਾਂ ਦੋ ਮਹਾਨ ਸ਼ਖ਼ਸੀਅਤਾਂ ਦੇ ਜਾਣ ਨਾਲ ਪੰਜਾਬੀ ਮਾਂ ਬੋਲੀ ਨੂੰ ਇਹਨਾਂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ | ਅਖੀਰ ਵਿਚ ਹਾਜ਼ਰ ਲੇਖਕਾਂ ਨੇ ਜੂਨ ਮਹੀਨੇ ਦੇ ਸ਼ਹੀਦਾਂ ਨੂੰ ਰਚਨਾਵਾਂ ਰਾਹੀਂ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ | ਕਵੀ ਦਰਬਾਰ ਦੀ ਸ਼ੁਰੂਆਤ ਨਾਮਵਰ ਲੇਖਕ ਨਾਹਰ ਸਿੰਘ ਮੁਬਾਰਕਪੁਰੀ ਨੇ ਕੀਤੀ | ਬਲਜੀਤ ਸਿੰਘ ਸੱਪਲ ਛੰਨਾ ਵਾਲੇ, ਸੁਖਦੇਵ ਸੁੱਖੀ ਅਲਾਲ,ਮੁਖ਼ਤਿਆਰ ਅਲਾਲ, ਮਾਸਟਰ ਕੁਲਵੰਤ ਬੁੰਗਾ, ਕਵਿੱਤਰੀ ਬਲਵੰਤ ਕੌਰ ਘਨੌਰੀ, ਸੁਖਦੇਵ ਸਿੰਘ ਅÏਲਖ, ਡਾ. ਭਰਭੂਰ ਸਿੰਘ ਭੱਠਲ ਅਤੇ ਅੰਬੇਡਕਰੀ ਦੀਪ ਦੇ ਸੰਪਾਦਕ ਦਰਸ਼ਨ ਸਿੰਘ ਬਾਜਵਾ ਆਦਿ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ |

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਵਿਚ ਹੋਏ ਜਾਗਰਣ ਮੌਕੇ ਸ਼ਖ਼ਸੀਅਤਾਂ ਨੇ ਲਵਾਈ ਹਾਜ਼ਰੀ <br/> ਅਗਲੀ ਖ਼ਬਰ ਵਿਕਸਤ ਖੇਤੀਬਾੜੀ ਸੰਕਲਪ ਅਭਿਆਨ ਸੰਗਰੂਰ ਦੇ ਕਈ ਪਿੰਡਾਂ ਵਿਚ ਨਵੀਆਂ ਖੇਤੀ ਤਕਨੀਕਾਂ ਅਤੇ ਕਿਸਾਨ ਭਲਾਈ ਸਕੀਮਾਂ ਦੀ ਦਿੱਤ...
Ad Position 24