ਭਵਾਨੀਗੜ੍ਹ, 3 ਜੂਨ (ਰਣਧੀਰ ਸਿੰਘ ਫੱਗੂਵਾਲਾ)-ਅੱਜ ਸੁਨਾਮ ਨੂੰ ਜਾਂਦੀ ਮੁੱਖ ਸੜਕ ਬਾਬਾ ਸਾਹਿਬ ਦਾਸ ਸਕੂਲ ਨੇੜੇ ਇੱਕ ਕਾਰ ਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀ ਮੋਹਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਸਬੰਧੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਮੌਕੇ 'ਤੇ ਜਾ ਦੇਖਿਆ ਕਿ ਸੁਨਾਮ ਨੂੰ ਜਾਂਦੀ ਸੜਕ 'ਤੇ ਬਾਬਾ ਸਾਹਿਬ ਦਾਸ ਸਕੂਲ ਨੇੜੇ ਮੋਟਰਸਾਈਕਲ ਤੇ ਕਾਰ ਵਿਚਕਾਰ ਟੱਕਰ ਹੋਈ ਪਈ ਸੀ, ਜਿਸ ਵਿਚ ਮੋਟਰਸਾਈਕਲ ਚਾਲਕ ਨਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਦਿਆਲਪੁਰਾ ਜੋ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਸੀ | ਜਿਸ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਵਲੋਂ ਮੌਕੇ ਤੋਂ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਪੁਲਿਸ ਨੇ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ |