17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਨਸ਼ੀਲੀਆਂ ਗੋਲੀਆਂ ਅਤੇ 6 ਲੱਖ ਦੀ ਡਰੱਗ ਮਨੀ ਸਮੇਤ ਪਿਉ-ਪੁੱਤਰ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 04-06-2025
ਸੁਨਾਮ ਊਧਮ ਸਿੰਘ ਵਾਲਾ, 3 ਜੂਨ (ਧਾਲੀਵਾਲ, ਸੱਗੂ, ਗੱਖੜ)-ਸੁਨਾਮ ਪੁਲਿਸ ਵਲੋਂ ਪਿਉ-ਪੁੱਤਰ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 350 ਜੀਭ ਥੱਲੇ੍ਹ ਰੱਖਣ ਵਾਲੀਆਂ/ਨਸ਼ੀਲੀਆਂ ਗੋਲੀਆਂ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦੀ ਖ਼ਬਰ ਹੈ | ਜ਼ਿਕਰਯੋਗ ਹੈ ਕਿ ਇਹ ਗੋਲੀਆਂ ਸਰਕਾਰੀ ਹਸਪਤਾਲਾਂ ਵਿਚ ਨਸ਼ੇ ਦੇ ਆਦੀਆ ਨੂੰ ਨਸ਼ਾ ਛਡਵਾਉਣ ਲਈ ਦਿੱਤੀਆਂ ਜਾਂਦੀਆਂ ਹਨ | ਡੀ.ਐੱਸ.ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਪੱਤਰਕਾਰਾਂ ਨੂੰ ਜਾਣਕਾਰ ਦਿੰਦਿਆ ਦੱਸਿਆ ਕਿ ਐੱਸ.ਐੱਚ.ਓ ਇੰਸ: ਪ੍ਰਤੀਕ ਜਿੰਦਲ ਯਤਨਾ ਸਦਕਾ ਚੌਂਕੀ ਇੰਚਾਰਜ ਗੁਰਮੇਲ ਸਿੰਘ ਨੇ ਨਰਿੰਦਰ ਕੁਮਾਰ ਪੱਪੂ ਖ਼ਿਲਾਫ਼ ਮਾਮਲਾ ਦਰਜ਼ ਕਰ ਕੇ ਉਕਤ 300 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਇਆਂ ਸਨ | ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਨਰਿੰਦਰ ਕੁਮਾਰ ਦੇ ਲੜਕੇ ਆਜਾਦ ਕੁਮਾਰ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ ਵਫ 50 ਹੋਰ ਉਕਤ ਕਿਸਮ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਗਈਆਂ | ਡੀ.ਐੱਸ.ਪੀ ਦੱਸਿਆਂ ਕਿ ਜੋ ਦੋਵਾਂ ਵਲੋਂ ਉਕਤ ਨਸ਼ੀਲੀਆਂ ਗੋਲੀਆਂ ਨੂੰ ਵੇਚ ਕੇ ਕਮਾਏ 6 ਲੱਖ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਤਫ਼ਤੀਸ਼ ਕੀਤੀ ਜਾ ਰਹੀ ਹੈ ਕਿ ਇਸ ਨੈੱਟਵਰਕ ਵਿਚ ਹੋਰ ਕੌਣ ਕੌਣ ਸ਼ਾਮਿਲ ਹੈ | ਪੁਲਿਸ ਵਲੋਂ ਨਰਿੰਦਰ ਕੁਮਾਰ ਪੱਪੂ ਅਤੇ ਆਜਾਦ ਕੁਮਾਰ ਦੋਵੇਂ ਵਾਸੀ ਵਾਰਡ ਨੰਬਰ 14 ਸੁਨਾਮ ਖ਼ਿਲਾਫ਼ ਮਾਮਲਾ ਦਰਜ਼ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਅਮਰਗੜ੍ਹ 'ਚ ਫ਼ਰਦ ਕੇਂਦਰ ਆਪੇ੍ਰਟਰਾਂ ਦੀ ਕਲਮ ਛੋੜ ਹੜਤਾਲ ਕੰਮਕਾਜ ਠੱਪ, ਕਿਸਾਨ ਅਤੇ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਨੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ <br/>
Ad Position 24