17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

20 ਗ੍ਰਾਮ ਨਸ਼ੀਲੇ ਪਾਊਡਰ ਸਣੇ ਪੁਲਿਸ ਅੜਿੱਕੇ <br/>

Ad Position 21
No active advertisement
ਅਜੀਤ ਡੈਸਕ 04-06-2025
ਮੂਨਕ, 3 ਮਈ (ਭਾਰਦਵਾਜ, ਸਿੰਗਲਾ, ਪ੍ਰਵੀਨ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਦੇ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਡੀ.ਐੱਸ.ਪੀ ਮੂਨਕ ਗੁਰਿੰਦਰ ਸਿੰਘ ਬਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ.ਐਚ.ਓ ਮੂਨਕ ਜਗਤਾਰ ਸਿੰਘ ਦੀ ਯੋਗ ਅਗਵਾਈ ਹੇਠ ਮੂਨਕ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਐੱਸ.ਐੱਚ.ਓ ਮੂਨਕ ਜਗਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਬੱਲਰਾ ਰੋਡ ਮੂਨਕ ਨੇੜੇ ਲਾਲ ਗੋਦਾਮ ਕੋਲ ਸ਼ਕੀ ਪੁਰਸ਼ਾਂ ਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ | ਇਸ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਆਉਂਦਿਆਂ ਵੇਖਿਆ ਜਿਸ ਦੀ ਤਲਾਸ਼ੀ ਲੈਣ ਤੇ ਉਕਤ ਵਿਅਕਤੀ ਕੋਲੋਂ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ | ਉਕਤ ਵਿਅਕਤੀ ਨੇ ਆਪਣਾ ਨਾਮ ਸੰਦੀਪ ਸਿੰਘ ਉਰਫ਼ ਹੈਰੀ ਵਾਸੀ ਬੱਲਰਾਂ ਥਾਣਾ ਮੂਨਕ ਦੱਸਿਆ ਹੈ ਜਿਸ ਨੂੰ ਕਾਬੂ ਕਰਕੇ ਨਸ਼ਾ ਰੋਕੂ ਐਕਟ ਅਧੀਨ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਨੰਬਰ 62 ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਆਰ.ਐਸ.ਡੀ. ਸਕੂਲ ਦੇ ਬਾਹਰ ਹੋਇਆ ਵੱਡਾ ਸੜਕ ਹਾਦਸਾ, ਵਾਲ ਵਾਲ ਹੋਇਆ ਬਚਾਅ ਅਗਲੀ ਖ਼ਬਰ ਲੌਂਗੋਵਾਲ ਪੁਲਿਸ ਵੱਲੋਂ ਵੱਖ-ਵੱਖ ਕੇਸਾਂ ਵਿਚ ਨਸ਼ੀਲੀਆਂ ਗੋਲੀਆਂ ਅਤੇ ਚਾਲੀ ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਅÏਰਤ ਸਣੇ...
Ad Position 24