17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਕਲੋਨੀ ਨਿਵਾਸੀਆਂ ਦਾ ਵਫ਼ਦ ਖੇਮ ਚੰਦ ਸ਼ਰਮਾ ਦੀ ਅਗਵਾਈ ਹੇਠ ਡੀ.ਸੀ. ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 04-06-2025
ਸੰਗਰੂਰ, 3 ਜੂਨ (ਅਮਨਦੀਪ ਸਿੰਘ ਬਿੱਟਾ)-ਥਲੇਸ ਬਾਗ਼ ਕਲੋਨੀ ਗਲੀ ਨੰਬਰ 9 ਦੇ ਕੌਂਸਲਰ ਅਤੇ ਮੁਹੱਲੇ ਨਾਲ ਸਬੰਧਿਤ ਹੋਰ ਆਗੂ ਜਿਨ੍ਹਾਂ ਵਿਚ ਕਾਂਗਰਸ ਆਗੂ ਖੇਮ ਚੰਦ ਸ਼ਰਮਾ, ਅਸ਼ੋਕ ਕੁਮਾਰ, ਜਤਿੰਦਰ ਕੁਮਾਰ, ਜੈ ਗੋਇਲ, ਸੋਰਵ ਗੋਇਲ, ਰਘਵੀਰ ਸਿੰਘ, ਹਰਵਿੰਦਰ ਸਿੰਘ ਐਡਵੋਕੇਟ, ਕੁਲਦੀਪ ਸ਼ਰਮਾ, ਵਿਕਾਸ ਬਾਂਸਲ, ਦੀਪਕ ਸਿੰਗਲਾ, ਗੁਰਮੀਤ ਸੈਣੀ, ਆਧਾਰਿਤ ਵਫ਼ਦ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਮਿਲਿਆ | ਵਫ਼ਦ ਨੇ ਡੀ.ਸੀ. ਨੂੰ ਦੱਸਿਆ ਕਿ ਪਿਛਲੇ 20-25 ਦਿਨਾਂ ਤੋਂ ਸੀਵਰੇਜ ਦੀ ਲੀਕੇਜ ਹੋਣ ਕਾਰਨ ਨਿਕਲ ਰਹੇ ਗੰਦੇ ਪਾਣੀ ਕਾਰਨ ਮੁਹੱਲਾ ਨਿਵਾਸੀ ਬੇਹੱਦ ਪ੍ਰੇਸ਼ਾਨ ਹਨ | ਸੀਵਰੇਜ ਬੋਰਡ ਨੂੰ ਵਾਰ ਵਾਰ ਸ਼ਿਕਾਇਤ ਕਰਨ ਉੱਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ | ਕੋਈ ਵੀ ਅਧਿਕਾਰੀ ਜਾ ਕਰਮਚਾਰੀ ਇਸ ਸਮੱਸਿਆ ਦੇ ਹੱਲ ਵੱਲ ਕੋਈ ਧਿਆਨ ਨਾ ਦੇਣ ਦੀ ਗੱਲ ਵਫ਼ਦ ਨੇ ਕਰਦਿਆਂ ਕਿਹਾ ਕਿ ਗੰਦੇ ਪਾਣੀ ਕਾਰਨ ਕਿਸੇ ਸੰਭਾਵੀ ਬਿਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ | ਉਨ੍ਹਾਂ ਅਧਿਕਾਰੀ ਤੋਂ ਮੰਗ ਕੀਤੀ ਕਿ ਸੀਵਰੇਜ ਸਮੱਸਿਆ ਦਾ ਹੱਲ ਜਲਦ ਕੱਢਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਚੋਰੀਸ਼ੁਦਾ ਦੋ ਮੋਟਰਸਾਈਕਲਾਂ ਸਮੇਤ ਚੋਰ ਪੁਲਿਸ ਅੜਿੱਕੇ <br/> ਅਗਲੀ ਖ਼ਬਰ ਬਿਜਲੀ ਅਤੇ ਧਰਤੀ ਹੇਠਲੇ ਪਾਣੀ ਸਹਾਰੇ ਚੱਲ ਰਹੀ ਝੋਨੇ ਦੀ ਲਵਾਈ, ਕਈ ਨਹਿਰਾਂ ਵਿਚ ਅਜੇ ਤੱਕ ਨਹੀਂ ਛੱਡਿਆ ਗਿਆ ਪਾਣੀ
Ad Position 24