17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਨਿਰਭੈ ਸਿੰਘ ਢੀਂਡਸਾ ਕਿਸਾਨ ਕਾਂਗਰਸ ਦੇ ਜ਼ਿਲ੍ਹਾ ਜਰਨਲ ਸਕੱਤਰ ਨਿਯੁਕਤ

Ad Position 21
No active advertisement
ਅਜੀਤ ਡੈਸਕ 04-06-2025
ਲਹਿਰਾਗਾਗਾ, 3 ਜੂਨ (ਅਸ਼ੋਕ ਗਰਗ)-ਹਲਕਾ ਲਹਿਰਾਗਾਗਾ ਦੇ ਨੌਜਵਾਨ ਕਾਂਗਰਸੀ ਆਗੂ ਪਿੰਡ ਢੀਂਡਸਾ ਦੇ ਸਾਬਕਾ ਸਰਪੰਚ ਨਿਰਭੈ ਸਿੰਘ ਢੀਂਡਸਾ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਚਲਦੇ ਕਾਂਗਰਸ ਪਾਰਟੀ ਦੇ ਕਿਸਾਨ ਵਿੰਗ, ਕਿਸਾਨ ਕਾਂਗਰਸ ਪੰਜਾਬ ਵਲੋਂ ਨੈਸ਼ਨਲ ਕਿਸਾਨ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਰਾਹੁਲਇੰਦਰ ਸਿੰਘ ਸਿੱਧੂ ਦੀ ਸਿਫ਼ਾਰਿਸ਼ ਤੇ ਨਿਰਭੈ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਸੰਗਰੂਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਨੈਸ਼ਨਲ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਨੈਸ਼ਨਲ ਕੋਆਰਡੀਨੇਟਰ ਰਾਹੁਲ ਇੰਦਰ ਸਿੰਘ ਸਿੱਧੂ ਵਲੋਂ ਨਿਰਭੈ ਸਿੰਘ ਢੀਂਡਸਾ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਨਵੇਂ ਨੌਜਵਾਨਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਕਿਸਾਨ ਕਾਂਗਰਸ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ | ਦੂਜੇ ਪਾਸੇ ਆਪਣੀ ਨਿਯੁਕਤੀ ਉਪਰੰਤ ਨਿਰਭੈ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ, ਹਲਕੇ ਅੰਦਰ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਲਾਂ ਨੂੰ ਪਾਰਟੀ ਹਾਈ ਕਮਾਂਡ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਅਤੇ ਲੋਕਾਂ ਨੂੰ ਕਾਂਗਰਸ ਨਾਲ ਜੁੜਨ ਲਈ ਵਿਸ਼ੇਸ਼ ਮੁਹਿੰਮ ਚਲਾਉਣਗੇ |
Ad Position 22
No active advertisement
ਪਿਛਲੀ ਖ਼ਬਰ ਕੈਂਸਰ ਹਸਪਤਾਲ ਵਿਚ ਸੇਵਾ ਕਰ ਰਹੀ ਸੰਸਥਾ ਨੇ ਮਨਾਈ 7ਵੀਂ ਵਰ੍ਹੇਗੰਢ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਗ਼ਦਰੀ ਬੀਬੀ ਗੁਲਾਬ ਕੌਰ ਦੀ ਤਸਵੀਰ ਲਾਉਣ ਦੀ ਮੰਗ
Ad Position 24